Others

ਸਾਬਕਾ ਮੰਤਰੀ ਧਰਮਸੋਤ ਨੂੰ ਵਿਜੀਲੈਂਸ ਨੇ ਮੁੜ ਤੋਂ ਗ੍ਰਿਫਤਾਰ ਕੀਤਾ ! ਇਸ ਵਾਰ ਇਸ ਮਾਮਲੇ ‘ਚ ਕਾਬੂ ਕੀਤਾ

ਬਿਉਰੋ ਰਿਪੋਰਟ : ਕੈਪਟਨ ਸਰਕਾਰ ਵਿੱਚ ਜੰਗਰਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ‘ਤੇ ਇੱਕ ਵਾਰ ਮੁੜ ਤੋਂ ਵਿਜੀਲੈਂਸ ਨੇ ਸ਼ਿਕੰਜਾ ਕੱਸ ਲਿਆ ਹੈ । ਵਿਭਾਗ ਨੇ ਉਨ੍ਹਾਂ ਨੂੰ ਨਾਭਾ ਤੋਂ ਗ੍ਰਿਫਤਾਰ ਕੀਤਾ ਹੈ। ਮੋਹਾਲੀ ਵਿਜੀਲੈਂਸ ਨੇ ਉਨ੍ਹਾਂ ਦੇ ਖਿਲਾਫ਼ ਕੇਸ ਦਰਜ ਕੀਤਾ ਸੀ । ਸਾਧੂ ਸਿੰਘ ਧਰਮਸੋਤ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਚੱਲ ਰਹੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੂੰ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਅਤੇ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ। ਸਾਫ ਹੈ ਕਿ ਇਸ ਵਾਰ ਮੁੜ ਤੋਂ ਧਰਮਸੋਤ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ । ਦੱਸਿਆ ਜਾ ਰਿਹਾ ਹੈ ਕਿ ਸਾਧੂ ਸਿੰਘ ਧਰਮਸੋਤ ਨੇ ਆਪਣੀ ਆਦਮਨ 1 ਮਾਰਚ ਤੋਂ 31 ਮਾਰਚ 2022 ਤੱਕ 2.27 ਕਰੋੜ ਵਿਖਾਈ ਸੀ ਜਦਕਿ ਉਨ੍ਹਾਂ ਨੇ ਖਰਚ 8 ਕਰੋੜ ਕੀਤਾ ਸੀ । ਆਦਮਨ ਅਤੇ ਖਰਚ ਦੇ ਵਿਚਾਲੇ ਫਰਕ 6 ਕਰੋੜ 39 ਲੱਖ ਦਾ ਸੀ । ਯਾਨੀ ਸਰੋਤਾ ਤੋਂ 269 ਫੀਸਦੀ ਵੱਧ । ਜੰਗਲਾਤ ਘੁਟਾਲੇ ਵਿੱਚ ਵੀ ਸਾਧੂ ਸਿੰਘ ਧਰਮਸੋਤ ਨੂੰ ਪਿਛਲੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ। ਮਾਨ ਸਰਕਾਰ ਆਉਣ ਤੋਂ ਬਾਅਦ ਉਹ ਪਹਿਲੇ ਸਾਬਕਾ ਮੰਤਰੀ ਸਨ ਜਿੰਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ।

ਜੰਗਰਾਤ ਘੁਟਾਲੇ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਪਿਛਲੇ ਸਾਲ ਗ੍ਰਿਫਤਾਰ ਕੀਤਾ ਗਿਆ ਸੀ । ਜਿਸ ਵਿੱਚ ਉਹ ਤਕਰੀਬਨ 3 ਮਹੀਨੇ ਜੇਲ੍ਹ ਵਿੱਚ ਰਹੇ ਸਨ। ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਤਿੰਨ ਮਹੀਨੇ ਬਾਅਦ ਜ਼ਮਾਨਤ ਦਿੱਤੀ ਸੀ । ਜੰਗਲਾਤ ਘੁਟਾਲੇ ਵਿੱਚ ਉਨ੍ਹਾਂ ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਦਰੱਖਤ ਕੱਟਣ ਦੇ ਲਈ ਕਮਿਸ਼ਨ ਮੰਗੀ ਸੀ । ਇਸ ਤੋਂ ਇਲਾਵਾ ਵਿਜੀਲੈਂਸ ਨੇ ਉਨ੍ਹਾਂ ਖਿਲਾਫ ਚੋਣ ਕਮਿਸ਼ਨ ਨੂੰ ਆਮਦਨ ਦੀ ਗਲਤ ਜਾਣਕਾਰੀ ਦੇਣ ਦਾ ਮਾਮਲਾ ਵੀ ਦਰਜ ਕੀਤਾ ਸੀ । ਕੇਂਦਰੀ ਏਜੰਸੀ ਵੀ ਉਨ੍ਹਾਂ ਦੇ ਖਿਲਾਫ ਜਾਂਚ ਦੀ ਮੰਗ ਕਰ ਰਹੀ ਸੀ ਪਰ ਪੰਜਾਬ ਸਰਕਾਰ ਨੇ ਸੌਂਪਣ ਤੋਂ ਇਨਕਾਰ ਕਰ ਦਿੱਤਾ ਹੈ ।