Punjab

ਪਰਚਾ ਦਰਜ ਹੋਣ ਤੋਂ ਬਾਅਦ ਵੀ ਅਕਾਲੀ ਦਲ ਘੜ ਰਿਹਾ ਹੈ ਅਗਲਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੈਕਸੀਨ ਘੁਟਾਲੇ ਮਾਮਲੇ ਵਿੱਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਬਰਖਾਸਤ ਨਾ ਕੀਤੇ ਜਾਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ 15 ਜੂਨ ਨੂੰ ਘਿਰਾਉ ਕਰਨ ਦਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨਿਰੰਤਰ ਕੋਸ਼ਿਸ਼ਾਂ ਨੇ ਕਾਂਗਰਸ ਸਰਕਾਰ ਦੇ ਵੈਕਸੀਨ ਘੁਟਾਲੇ ਨੂੰ ਜੱਗ ਜਾਹਿਰ ਕੀਤਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਵੈਕਸੀਨ ਘੁਟਾਲੇ ਕਾਰਨ ਕੈਪਟਨ ਸਰਕਾਰ ਸਮੇਤ ਪੂਰੇ ਦੇਸ਼ ਵਿੱਚ ਪੰਜਾਬ ਦਾ ਨਾਂਅ ਖਰਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਫਤਿਹ ਕਿੱਟਾਂ ਵਿੱਚ ਵੀ ਸਰਕਾਰ ਨੇ ਵੱਡਾ ਘੁਟਾਲਾ ਕੀਤਾ ਹੈ। ਸਰਕਾਰ ਨੇ 50 ਦਿਨਾਂ ਦੇ ਅੰਦਰ 4 ਵੱਖ-ਵੱਖ ਕੰਪਨੀਆਂ ਨੂੰ ਟੈਂਡਰ ਦੇ ਦਿੱਤਾ ਹੈ। ਪੰਜਾਬ ਸਰਕਾਰ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਬਿਨਾਂ ਮੈਡੀਕਲ ਲਾਇਸੈਂਸ ਵਾਲੀ ਕੰਪਨੀ ਨੂੰ ਫਤਿਹ ਕਿੱਟਾਂ ਦਾ ਟੈਂਡਰ ਦਿੱਤਾ ਗਿਆ। ਸੁਖਬੀਰ ਬਾਦਲ ਨੇ ਆਉਣ ਵਾਲੇ ਦਿਨਾਂ ਵਿੱਚ ਬਲਬੀਰ ਸਿੱਧੂ ਦੇ ਹੋਰ ਘੁਟਾਲਿਆਂ ਦਾ ਪਰਦਾਫਾਸ਼ ਕਰਨ ਬਾਰੇ ਵੀ ਦਾਅਵਾ ਕੀਤਾ ਹੈ।