Punjab

ਸੋਮਵਾਰ ਨੂੰ ਹੋਵੇਗੀ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ

‘ਦ ਖ਼ਾਲਸ ਬਿਊਰੋ:- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ। ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਸੁਣਵਾਈ ਲਈ ਜਸਟਿਸ ਫਤਿਹਦੀਪ ਸਿੰਘ ਦੇ ਸਿੰਗਲ ਬੈਂਚ ਕੋਲ ਭੇਜਿਆ ਹੈ।

ਇਸ ਤੋਂ ਪਹਿਲਾਂ ਇਹ ਮਾਮਲਾ ਜਸਟਿਸ ਸੁਵੀਰ ਸਹਿਗਲ ਦੇ ਬੈਂਚ ਕੋਲ ਸੀ ਪਰ ਉਨ੍ਹਾਂ ਨੇ ਸੈਣੀ ਦੇ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਸੀ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ।

ਸੁਮੇਧ ਸੈਣੀ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।