The Khalas Tv Blog Punjab ਹੜ੍ਹ ਤੋਂ ਬਾਅਦ ਪਟਿਆਲਾ ‘ਚ ਨਵੀਂ ਮੁਸੀਬਤ ‘ਸੱਪ’ !
Punjab

ਹੜ੍ਹ ਤੋਂ ਬਾਅਦ ਪਟਿਆਲਾ ‘ਚ ਨਵੀਂ ਮੁਸੀਬਤ ‘ਸੱਪ’ !

 

ਬਿਊਰੋ ਰਿਪੋਰਟ : ਪਟਿਆਲਾ ਵਿੱਚ ਹੜ੍ਹ ਦਾ ਪਾਣੀ ਕਾਫੀ ਹੱਦ ਤੱਕ ਹੇਠਾਂ ਉਤਰ ਗਿਆ ਹੈ ਪਰ ਸਭ ਤੋਂ ਵੱਡੀ ਮੁਸ਼ਕਿਲ ਹੁਣ ਸੱਪਾਂ ਦੇ ਨਿਕਲਣ ਦੀ ਆ ਰਹੀ ਹੈ । ਲਗਾਤਾਰ ਸੱਪ ਨਿਕਲਣ ਦੀ ਸ਼ਿਕਾਇਤਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਹੁਕਮ ਮੁਤਾਬਿਕ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਵੱਲੋਂ ਰੈਪਿਡ ਰਿਸਪਾਂਸ ਟੀਮ ਦਾ ਗਠਤ ਕੀਤੀ ਗਿਆ ਹੈ । ਇਸ ਦੇ ਲਈ ਹੈਲਪ ਲਾਈਨ ਨੰਬਰ 8253900002 ਜਾਰੀ ਕਰ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਹੜ੍ਹ ਦੀ ਸਥਿਤੀ ਕਾਰਨ ਇਨਸਾਨਾਂ ਦੇ ਨਾਲ-ਨਾਲ ਸਾਰੇ ਜੀਵ ਸੰਕਟ ਵਿੱਚ ਹਨ। ਕੁਦਰਤੀ ਇਨਸਾਫ ਦੀ ਕਸੌਟੀ ਦੇ ਹਿਸਾਬ ਨਾਲ ਸਾਰੇ ਜੀਵ-ਜੰਤੂ ਮਦਦ ਦੇ ਹੱਕਦਾਰ ਹਨ। ਲਗਾਤਾਰ ਪਾਣੀ ਵਿੱਚ ਰਹਿਣ ਕਾਰਨ ਸੱਪ ਵੀ ਸੰਕਟ ‘ਚ ਹਨ ਅਤੇ ਆਪਣੇ ਲਈ ਸੁਰੱਖਿਅਤ ਥਾਵਾਂ ਦੀ ਭਾਲ ਕਰ ਰਹੇ ਹਨ। ਅਜਿਹੇ ਵਿੱਚ ਉਹ ਰਿਹਾਇਸ਼ੀ ਘਰਾਂ ਵਿੱਚ ਵੜ ਰਹੇ ਹਨ।

ਡੀਸੀ ਸਾਹਨੀ ਨੇ ਲੋਕ ਨੂੰ ਘਰਾਂ ਵਿੱਚ ਸੱਪ ਨਿਕਲਣ ਤੇ ਘਬਰਾਕੇ ਆਪਣਾ ਜਾਂ ਸੱਪ ਦਾ ਨੁਕਸਾਨ ਕਰਨ ਦੀ ਬਜਾਇ ਸਨੇਕ ਹੈਲਪ ਲਾਈਨ ‘ਤੇ ਫੋਨ ਕਰਕੇ ਸੱਪ ਨੂੰ ਰੈਸਕਿਊ ਕਰਵਾਉਣ ਲਈ ਕਿਹਾ ਹੈ । ਉਨ੍ਹਾਂ ਦੱਸਿਆ ਕਿ ਹੈਲਪ ਲਾਈਨ ‘ਤੇ ਫੋਨ ਕਰਨ ‘ਤੇ ਜੰਗਲੀ ਜੀਵ ਮਹਿਕਮੇ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚਕੇ ਸੱਪ ਨੂੰ ਫੜਕੇ ਲੈ ਜਾਵੇਗੀ । ਅਤੇ ਸੁਰੱਖਿਅਤ ਥਾਂ ‘ਤੇ ਛੱਡੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਰੀਜਨ ਵਿੱਚ ਬਹੁਤ ਹੀ ਘੱਟ ਗਿਣਤੀ ਸੱਪ ਜ਼ਹਿਰੀਲੇ ਹਨ। ਇਸ ਲਈ ਸਨੇਕ ਬਾਈਟ ਹੋਣ ਉਤੇ ਘਬਰਾਉਣ ਦੀ ਥਾਂ ਤੁਰੰਤ ਰਜਿੰਦਰਾ ਹਸਪਤਾਲ ਜਾਂ ਨੇੜਲੇ ਸਿਹਤ ਕੇਂਦਰ ਪਹੁੰਚਕੇ ਇਲਾਜ ਕਰਵਾਉਣ। ਸਨੇਕ ਹੈਲਪ ਲਾਈਨ ਨੰਬਰ ਦੇ ਰਿਸਪਾਂਸ ਤੋਂ ਅਸੰਤੁਸ਼ਟ ਲੋਕ ਵਣ ਮੰਡਲ ਅਫ਼ਸਰ (ਜੰਗਲੀ ਜੀਵ) ਪਟਿਆਲਾ ਨਾਲ 9463596843 ਨੰਬਰ ਉਤੇ ਵੀ ਸੰਪਰਕ ਕਰ ਸਕਦੇ ਹਨ।

Exit mobile version