The Khalas Tv Blog India ਸਲਮਾਨ ਖਾਨ ਨੂੰ ਮਿਲੀ ਇੱਕ ਹੋਰ ਧਮਕੀ, ਮੰਗੇ 5 ਕਰੋੜ ਰੁਪਏ
India Manoranjan

ਸਲਮਾਨ ਖਾਨ ਨੂੰ ਮਿਲੀ ਇੱਕ ਹੋਰ ਧਮਕੀ, ਮੰਗੇ 5 ਕਰੋੜ ਰੁਪਏ

Mumbai News : ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਭਾਵੇਂ ਵਧਾਈ ਗਈ ਹੋਵੇ ਪਰ ਉਨ੍ਹਾਂ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਸਲਮਾਨ ਖਾਨ ਦੀ ਜਾਨ ਨੂੰ ਖਤਰਾ ਹੈ। ਉਹਨਾਂ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਦਰਅਸਲ, ਮੁੰਬਈ ਟ੍ਰੈਫਿਕ ਕੰਟਰੋਲ ਸੈੱਲ ਨੂੰ ਲਾਰੇਂਸ ਬਿਸ਼ਨੋਈ ਦੇ ਨਾਂ ‘ਤੇ ਧਮਕੀ ਭਰਿਆ ਸੰਦੇਸ਼ ਮਿਲਿਆ ਹੈ।

ਮੁੰਬਈ ਕੰਟਰੋਲ ਰੂਮ ‘ਚ ਮਿਲੀ ਕਾਲ ‘ਚ ਕਿਹਾ ਗਿਆ ਹੈ ਕਿ ਜੇਕਰ ਸਲਮਾਨ ਖਾਨ ਬਿਸ਼ਨੋਈ ਭਾਈਚਾਰੇ ਦੇ ਮੰਦਰ ‘ਚ ਜਾ ਕੇ ਕਾਲੇ ਹਿਰਨ ਦੇ ਸ਼ਿਕਾਰ ਲਈ ਮੁਆਫੀ ਨਹੀਂ ਮੰਗਦੇ ਜਾਂ 5 ਕਰੋੜ ਰੁਪਏ ਨਹੀਂ ਦਿੰਦੇ ਤਾਂ ਉਨ੍ਹਾਂ ਦੀ ਜਾਨ ਜਾ ਸਕਦੀ ਹੈ।

ਰਿਪੋਰਟ ਮੁਤਾਬਕ ਸੋਮਵਾਰ ਨੂੰ ਮੁੰਬਈ ਪੁਲਸ ਦੇ ਟਰੈਫਿਕ ਕੰਟਰੋਲ ਰੂਮ ਨੂੰ ਇਕ ਸੰਦੇਸ਼ ਆਇਆ। ਅੱਧੀ ਰਾਤ ਨੂੰ ਇੱਕ ਅਧਿਕਾਰੀ ਨੇ ਉਹ ਸੁਨੇਹਾ ਦੇਖਿਆ। ਮੈਸੇਜ ‘ਚ ਲਿਖਿਆ ਗਿਆ ਸੀ, ‘ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਾਡੇ ਮੰਦਰ ‘ਚ ਜਾ ਕੇ ਮੁਆਫੀ ਮੰਗਣੀ ਪਵੇਗੀ ਜਾਂ 5 ਕਰੋੜ ਰੁਪਏ ਅਦਾ ਕਰਨੇ ਪੈਣਗੇ। ਸਾਡਾ ਗੈਂਗ ਅਜੇ ਵੀ ਸਰਗਰਮ ਹੈ।

ਅਜਿਹਾ ਹੀ ਕੁਝ 5 ਦਿਨ ਪਹਿਲਾਂ ਵੀ ਹੋਇਆ ਸੀ। ਦਰਅਸਲ, 30 ਅਕਤੂਬਰ ਨੂੰ ਵੀ ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਟ੍ਰੈਫਿਕ ਪੁਲਿਸ ਦੇ ਕੰਟਰੋਲ ਨੂੰ ਧਮਕੀ ਭਰਿਆ ਸੰਦੇਸ਼ ਭੇਜਿਆ ਸੀ। 2 ਕਰੋੜ ਰੁਪਏ ਦੀ ਮੰਗ ਵੀ ਕੀਤੀ ਸੀ। ਇਸ ਦੌਰਾਨ ਕਿਹਾ ਗਿਆ ਕਿ ਜੇਕਰ ਉਸ ਨੂੰ ਪੈਸੇ ਨਾ ਮਿਲੇ ਤਾਂ ਉਹ ਸਲਮਾਨ ਖਾਨ ਨੂੰ ਮਾਰ ਦੇਣਗੇ।

ਫਿਲਹਾਲ ਸਲਮਾਨ ਖਾਨ ਨੂੰ ਮਿਲੀ ਧਮਕੀ ਨੂੰ ਲੈ ਕੇ ਵਰਲੀ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਇਸ ਤੋਂ ਇਲਾਵਾ ਜਿਸ ਨੰਬਰ ਤੋਂ ਧਮਕੀ ਭਰਿਆ ਮੈਸੇਜ ਆਇਆ ਸੀ, ਉਸ ਨੂੰ ਵੀ ਟਰੇਸ ਕੀਤਾ ਜਾ ਰਿਹਾ ਹੈ।

ਕਈ ਵਾਰ ਮਿਲ ਚੁੱਕੀਆਂ ਹਨ ਧਮਕੀਆਂ

ਸਲਮਾਨ ਖਾਨ ਦੇ ਕਰੀਬੀ ਦੋਸਤ ਬਾਬਾ ਸਿੱਦੀਕੀ ਦੇ ਕਤਲ ਦੇ ਬਾਅਦ ਤੋਂ ਉਨ੍ਹਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਪਰ ਧਮਕੀ ਭਰੇ ਸੰਦੇਸ਼ਾਂ ਦਾ ਸਿਲਸਿਲਾ ਬੰਦ ਨਹੀਂ ਹੋ ਰਿਹਾ। ਸਲਮਾਨ ਹੀ ਨਹੀਂ, ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਵੀ ਧਮਕੀਆਂ ਮਿਲੀਆਂ ਹਨ। ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੂੰ ਇਨ੍ਹਾਂ ਧਮਕੀਆਂ ਅਤੇ ਹਮਲਿਆਂ ਦੀ ਜ਼ਿੰਮੇਵਾਰੀ ਲੈਂਦੇ ਦੇਖਿਆ ਗਿਆ ਹੈ। ਇਸ ਮਾਮਲੇ ‘ਚ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।

 

 

Exit mobile version