The Khalas Tv Blog Punjab ਸਮਾਣਾ ਮੋਰਚੇ ’ਚ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮਿਲਿਆ ਇਨਸਾਫ਼! ਧਰਨਾ ਖ਼ਤਮ
Punjab Religion

ਸਮਾਣਾ ਮੋਰਚੇ ’ਚ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮਿਲਿਆ ਇਨਸਾਫ਼! ਧਰਨਾ ਖ਼ਤਮ

ਸਮਾਣਾ (9 ਅਪ੍ਰੈਲ, 2026): ਸਮਾਣਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਦੀ ਮੰਗ ਨੂੰ ਲੈ ਕੇ ਲੱਗੇ ‘ਧਰਮ ਯੁੱਧ ਮੋਰਚੇ’ ਵਿੱਚ ਸ਼ਾਮਲ ਇੱਕ ਕਿਸਾਨ ਦੇ ਮੁੱਕ ਜਾਣ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਸੁਲਝ ਗਿਆ ਹੈ। ਪੰਜਾਬ ਸਰਕਾਰ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਲਿਖਤੀ ਭਰੋਸਾ ਦਿੱਤਾ ਹੈ, ਜਿਸ ਤੋਂ ਬਾਅਦ ਕਿਸਾਨਾਂ ਨੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਨਿਵਾਸ ਅੱਗੇ ਲਾਇਆ ਧਰਨਾ ਚੁੱਕ ਲਿਆ ਹੈ।

ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਖ਼ਾਲਸਾ ਵੱਲੋਂ 400 ਫੁੱਟ ਉੱਚੇ ਟਾਵਰ ’ਤੇ ਚੜ੍ਹ ਕੇ ਕੀਤੇ ਜਾ ਰਹੇ ਪ੍ਰਦਰਸ਼ਨ ਦੇ ਸਮਰਥਨ ਵਿੱਚ ਕਿਸਾਨ ਜਥੇਬੰਦੀਆਂ ਅਤੇ ਸਿੱਖ ਜਥੇਬੰਦੀਆਂ ਨੇ ‘ਧਰਮ ਯੁੱਧ ਮੋਰਚਾ’ ਸ਼ੁਰੂ ਕੀਤਾ ਹੋਇਆ ਸੀ। ਇਸ ਮੋਰਚੇ ਦੌਰਾਨ ਇੱਕ ਕਿਸਾਨ ਨੇ ਤਬੀਅਤ ਵਿਗੜਨ ਕਾਰਨ ਦਨ ਤੋੜ ਦਿੱਤਾ ਸੀ, ਜਿਸ ਤੋਂ ਬਾਅਦ ਕਿਸਾਨਾਂ ਨੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਘਰ ਦੇ ਬਾਹਰ ਪੱਕਾ ਮੋਰਚਾ ਲਾ ਦਿੱਤਾ ਸੀ।

ਪ੍ਰਸ਼ਾਸਨ ਅਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਕਈ ਦੌਰ ਦੀ ਗੱਲਬਾਤ ਤੋਂ ਬਾਅਦ ਆਖ਼ਰਕਾਰ ਸਹਿਮਤੀ ਬਣ ਗਈ। ਸਰਕਾਰ ਨੇ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਅਤੇ ਨੌਕਰੀ ਦੇਣ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ। ਪਰਿਵਾਰ ਨੂੰ 5 ਲੱਖ ਦਾ ਚੈੱਕ ਨੀ ਸੌਂਪ ਦਿੱਤਾ ਗਿਆ ਹੈ। 

Exit mobile version