The Khalas Tv Blog India ਲੱਖਾ ਸਿਧਾਣਾ ਤੇ ਉਸਦੀ ਨੌਜਵਾਨ ਬ੍ਰਿਗੇਡ ਨਾਲ ਹੀ ਅੱਗੇ ਵਧੇਗਾ ਅੰਦੋਲਨ-ਕਿਸਾਨ ਲੀਡਰਾਂ ਦਾ ਸਿੰਘੂ ਤੋਂ ਐਲਾਨ
India Punjab

ਲੱਖਾ ਸਿਧਾਣਾ ਤੇ ਉਸਦੀ ਨੌਜਵਾਨ ਬ੍ਰਿਗੇਡ ਨਾਲ ਹੀ ਅੱਗੇ ਵਧੇਗਾ ਅੰਦੋਲਨ-ਕਿਸਾਨ ਲੀਡਰਾਂ ਦਾ ਸਿੰਘੂ ਤੋਂ ਐਲਾਨ

New Delhi, Jan 02 (ANI): Farmer leaders Darshan pal, BS Rajewal, Gurnam Singh Charuni, Jagjit Singh Dallewal, Political activist Yogendra Yadav and others during a press conference in New Delhi on Saturday. (ANI Photo)

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਸਯੁੰਕਤ ਕਿਸਾਨ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਕਿਸਾਨੀ ਅੰਦੋਲਨ ਨੂੰ ਤੇਜ਼ ਕਰਨ ਲਈ ਲੱਖਾ ਸਿਧਾਣਾ ਅਤੇ ਉਸ ਨਾਲ ਜੁੜੀ ਹੋਈ ਨੌਜਵਾਨ ਫੋਰਸ ਨੂੰ ਨਾਲ ਲੈ ਕੇ ਅੱਗੇ ਵਧਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਉਹਨਾਂ ਸਾਰੀਆਂ ਜਥੇਬੰਦੀਆਂ, ਲੀਡਰਾਂ, ਸਿੱਖ ਚਿੰਤਕਾਂ, ਖਿਡਾਰੀ ਵਰਗ, ਕਲਾਕਾਰ ਭਾਈਚਾਰੇ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਕਿਸਾਨੀ ਘੋਲ ਨੂੰ ਮਜ਼ਬੂਤ ਕਰਨ ਲਈ ਇਸ ਮਸਲੇ ਨੂੰ ਹੱਲ ਕੀਤਾ।

ਕਿਸਾਨਾਂ ਵੱਲੋਂ ਭਾਜਪਾ ਅਤੇ ਇਸਦੀਆਂ ਸਹਿਯੋਗੀ ਪਾਰਟੀਆਂ ਦੇ ਲੀਡਰਾਂ ਦਾ ਵਿਰੋਧ ਲਗਾਤਾਰ ਸ਼ਾਂਤਮਈ ਢੰਗ ਨਾਲ ਜਾਰੀ ਹੈ। ਅੱਜ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਹਿਸਾਰ ਪਹੁੰਚਣ ‘ਤੇ ਕਿਸਾਨਾਂ ਨੇ ਭਾਰੀ ਵਿਰੋਧ ਕੀਤਾ। ਕਿਸਾਨਾਂ ਨੇ ਦੁਸ਼ਯੰਤ ਚੌਟਾਲਾ ਨੂੰ ਏਅਰਪੋਰਟ ਦੇ ਨਿਰਧਾਰਤ ਰਸਤੇ ਤੋਂ ਬਾਹਰ ਨਹੀਂ ਆਉਣ ਦਿੱਤਾ। ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਡਬਲੀ ਟੋਲ ਪਲਾਜ਼ਾ ਵਿਖੇ ਕਿਸਾਨਾਂ ਨੇ ਪੀਲੀਬੰਗਾ ਦੇ ਵਿਧਾਇਕ ਧਰਮਿੰਦਰ ਸਿੰਘ ਦਾ ਘਿਰਾਓ ਕੀਤਾ।

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਐੱਫਸੀਆਈ ਬਚਾਓ ਦਿਵਸ 5 ਅਪ੍ਰੈਲ ਨੂੰ ਮਨਾਇਆ ਜਾਵੇਗਾ। ਦੇਸ਼ ਭਰ ਦੇ ਐੱਫਸੀਆਈ ਦਫਤਰਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਘੇਰਿਆ ਜਾਵੇਗਾ। ਕਿਸਾਨ ਲੀਡਰਾਂ ਨੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਅੰਨ ਪੈਦਾ ਕਰਨ ਵਾਲੇ ਅਤੇ ਅੰਨ ਖਾਣ ਵਾਲੇ, ਦੋਵਾਂ ਲਈ ਭਵਿੱਖ ਦੀ ਗੱਲ ਹੈ, ਇਸ ਲਈ ਇਸ ਦਿਨ ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲਓ।

ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਅਤੇ ਇਸ ਦੇ ਸਹਿਯੋਗੀ ਪਾਰਟੀਆਂ ਦੇ ਸੰਸਦ ਮੈਂਬਰਾਂ ਅਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਕਿਸਾਨੀ ਅੰਦੋਲਨ ਦੀ ਹਮਾਇਤ ਕਰਨ ਦੀ ਬੇਨਤੀ ਕੀਤੀ। ਸੰਯੁਕਤ ਕਿਸਾਨ ਮੋਰਚਾ ਨੇ ਇਨ੍ਹਾਂ ਲੀਡਰਾਂ ਨੂੰ ਅਪੀਲ ਕੀਤੀ ਕਿ ਉਹ ਅਸਤੀਫੇ ਤੋਂ ਲੈ ਕੇ ਕਿਸੇ ਵੀ ਤਰ੍ਹਾਂ ਦੇ ਕਿਸਾਨੀ ਅੰਦੋਲਨ ਦਾ ਸਮਰਥਨ ਕਰ ਸਕਦੇ ਹਨ।

ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼-ਭਰ ਦੇ ਲੋਕਾਂ ਨੂੰ ਜੋੜਨ ਦੇ ਉਦੇਸ਼ ਨਾਲ ਸਮਾਜਿਕ ਕਾਰਕੁੰਨ ਮੇਧਾ ਪਾਟੇਕਰ ਦੀ ਅਗਵਾਈ ‘ਚ ਕੱਢੀ ਜਾ ਰਹੀ ‘ਮਿੱਟੀ-ਸੱਤਿਆਗ੍ਰਹਿ ਯਾਤਰਾ’ 3 ਅਪ੍ਰੈਲ ਨੂੰ ਪੰਜਾਬ ਵਿੱਚ ਦਾਖ਼ਲ ਹੋਵੇਗੀ। ਪੰਜਾਬ ਵਿੱਚ ਦਾਖ਼ਲੇ ਉਪਰੰਤ ਯਾਤਰਾ ਦਾ ਪੜਾਅ ਮਾਨਸਾ ਵਿਖੇ ਹੋਵੇਗਾ। 4 ਅਪ੍ਰੈਲ ਨੂੰ ਸ਼ਹੀਦ ਊਧਮ ਸਿੰਘ ਦੀ ਧਰਤੀ ਸੁਨਾਮ ਵਿਖੇ ਇਹ ਯਾਤਰਾ ਪਹੁੰਚੇਗੀ। ਸ਼ਹੀਦਾਂ ਦੀ ਧਰਤੀ ਤੋਂ ਮਿੱਟੀ ਇਕੱਠੀ ਕਰਨ ਉਪਰੰਤ 5 ਅਪ੍ਰੈਲ ਨੂੰ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਇਹ ਯਾਤਰਾ 6 ਅਪ੍ਰੈਲ ਨੂੰ ਟਿਕਰੀ ਅਤੇ ਸਿੰਘੂ ਕਿਸਾਨ-ਮੋਰਚਿਆਂ ‘ਤੇ ਸਮਾਪਤ ਹੋਵੇਗੀ।

12 ਮਾਰਚ ਤੋਂ ਸ਼ੁਰੂ ਹੋਈ ਇਹ ਯਾਤਰਾ ਪਿੰਡਾਂ ਤੱਕ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ 6 ਅਪ੍ਰੈਲ ਤੱਕ ਕੀਤੀ ਜਾ ਰਹੀ ਹੈ। ਯਾਤਰਾ ਦੌਰਾਨ ਹੁਣ ਤੱਕ 16 ਸੂਬਿਆਂ ਦੇ ਇਤਿਹਾਸਕ ਸਥਾਨਾਂ ਤੋਂ ਮਿੱਟੀ ਇਕੱਠੀ ਕੀਤੀ ਜਾ ਚੁੱਕੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਇਕੱਠੀ ਕੀਤੀ ਮਿੱਟੀ ਤੋਂ ਦਿੱਲੀ ਦੇ ਕਿਸਾਨ-ਮੋਰਚਿਆਂ ‘ਚ ਸ਼ਹੀਦੀ ਯਾਦਗਾਰ ਬਣਾਈ ਜਾਵੇਗੀ।

Exit mobile version