India

ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਦੇ ਲੋਕਾਂ ਨੂੰ ਬੀਜੇਪੀ ਖਿਲਾਫ ਲੜਾਈ ਵਿੱਢਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਹਰਿਆਣਾ ਵਿਧਾਨ ਸਭਾ ਵਿੱਚ ਮਨੋਹਰ ਲਾਲ ਖੱਟਰ ਦੀ ਭਾਜਪਾ-ਜੇਜੇਪੀ ਸਰਕਾਰ ਵਿਰੁੱਧ 10 ਮਾਰਚ ਨੂੰ ਇੱਕ ਵਿਸ਼ਵਾਸ-ਪ੍ਰਸਤਾਵ ਪੇਸ਼ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਹਰਿਆਣਾ ਦੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਸਾਰੇ ਵਿਧਾਇਕਾਂ (ਖ਼ਾਸਕਰ ਭਾਜਪਾ ਅਤੇ ਜੇਜੇਪੀ ਵਿਧਾਇਕਾਂ) ਕੋਲ ਜਾਣ ਅਤੇ ਉਨ੍ਹਾਂ ਨੂੰ ਅਪੀਲ ਕਰਨ ਕਿ ਉਹ ਕਿਸਾਨ-ਵਿਰੋਧੀ ਭਾਜਪਾ-ਜੇਜੇਪੀ ਸਰਕਾਰ ਵਿਰੁੱਧ ਵੋਟ ਪਾਉਣ।

ਮੋਰਚੇ ਦੇ ਲੀਡਰਾਂ ਨੇ ਕਿਹਾ ਹੈ ਕਿ ਹਰਿਆਣਾ ਦੇ ਸਾਰੇ ਵਿਧਾਇਕਾਂ ਨੂੰ ਇਹ ਸੰਦੇਸ਼ ਦੇਣ ਦੀ ਜ਼ਰੂਰਤ ਹੈ ਕਿ ਜਿਹੜਾ ਵਿਧਾਇਕ ਕਿਸਾਨ ਅੰਦੋਲਨ ਦੇ ਇਸ ਗੰਭੀਰ ਸਮੇਂ ਵਿੱਚ ਕਿਸਾਨਾਂ ਨਾਲ ਖੜਾ ਨਹੀਂ ਹੋਵੇਗਾ, ਉਹ ਉਸ ਵਿਧਾਇਕ ਨੂੰ ਆਉਣ ਵਾਲੇ ਸਮੇਂ ਵਿੱਚ ਸਬਕ ਸਿਖਾਏਗਾ। ਹਰਿਆਣਾ ਵਿਚ ਭਾਜਪਾ ਦੀ ਬਹੁਮਤ ਵਾਲੀ ਸਰਕਾਰ ਨਹੀਂ ਹੈ। ਭਾਜਪਾ ਨੇ ਜੇਜੇਪੀ ਤੇ ਆਜ਼ਾਦ ਵਿਧਾਇਕਾਂ ਨਾਲ ਮਿਲ ਕੇ ਸਰਕਾਰ ਬਣਾਈ ਹੈ। ਕਿਸਾਨ ਅੰਦੋਲਨ ਤੋਂ ਬਾਅਦ ਕਈ ਵਿਧਾਇਕ ਸਰਕਾਰ ਤੋਂ ਸਮਰਥਨ ਵਾਪਸ ਲੈ ਚੁੱਕੇ ਹਨ।