‘ਦ ਖ਼ਾਲਸ ਬਿਊਰੋ :- ਸਿੰਘੂ ਬਾਰਡਰ ‘ਤੇ ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਮੀਟਿੰਗ ਕੀਤੀ ਜਾ ਰਹੀ ਹੈ। ਦੇਸ਼-ਵਿਆਪੀ ਪੱਧਰ ‘ਤੇ ਲਹਿਰ ਨੂੰ ਮਜ਼ਬੂਤ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਵੱਲੋਂ ਟਰੇਡ ਯੂਨੀਅਨਾਂ, ਟਰਾਂਸਪੋਰਟ ਯੂਨੀਅਨਾਂ ਅਤੇ ਹੋਰ ਲੋਕ ਅਧਿਕਾਰ ਸੰਗਠਨਾਂ ਦਾ ਸਾਂਝਾ ਸੈਸ਼ਨ ਆਯੋਜਿਤ ਕੀਤਾ ਗਿਆ ਹੈ।

ਇਸ ਮੀਟਿੰਗ ਵਿੱਚ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ, ਕਿਸਾਨ ਲੀਡਰ ਦਰਸ਼ਨਪਾਲ ਨਾਲ ਹੋਰ ਸੰਗਠਨਾਂ ਦੇ ਮੈਂਬਰ ਵੀ ਸ਼ਾਮਿਲ ਹਨ। ਕਿਸਾਨ ਲੀਡਰਾਂ ਅਤੇ ਹੋਰ ਸੰਗਠਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਨੂੰ ਲੈ ਕੇ ਰਣਨੀਤੀ ਤੈਅ ਕੀਤੀ ਜਾਵੇਗੀ।