Punjab

ਸੁਧੀਰ ਸੂਰੀ ਮਾਮਲੇ ‘ਚ ਗ੍ਰਿਫਤਾਰ ਸੰਦੀਪ ਸਿੰਘ ਤਿੰਨ ਦਿਨਾਂ ਪੁਲਿਸ ਰਿਮਾਂਡ ‘ਤੇ

Sandeep Singh arrested in Sudhir Suri case on three days police remand

ਅੰਮ੍ਰਿਤਸਰ ਦੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲਕਾਂਡ ਦੇ ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਅੱਜ ਭਾਰੀ ਗਿਣਤੀ ਵਿੱਚ ਸੁਰੱਖਿਆ ਪ੍ਰਬੰਧਾਂ ਹੇਠਾਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਸੰਦੀਪ ਸਿੰਘ ਉਰਫ਼ ਸੰਨੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦੇਈਏ ਕਿ ਸੁਧੀਰ ਸੂਰੀ ਦੀ 4 ਅਕਤੂਬਰ ਨੂੰ ਉਸ ਸਮੇਂ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਮੂਰਤੀਆਂ ਦੀ ਭੰਨਤੋੜ ਖਿਲਾਫ਼ ਗੋਪਾਲ ਮੰਦਰ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਸਨ।

ਇਸ ਕਤਲਕਾਂਡ ਮਾਮਲੇ ਵਿੱਚ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਸੰਦੀਪ ਸਿੰਘ ਸੰਨੀ ਨੂੰ 05 ਨਵੰਬਰ ਨੂੰ ਅੰਮ੍ਰਿਤਸਰ ਦੀ ਅਦਾਲਤ ਵਿੱਚ ਵਿੱਚ ਪੇਸ਼ ਕੀਤਾ ਗਿਆ । ਅਦਾਲਤ ਨੇ ਪੁਲਿਸ ਨੂੰ ਸੰਦੀਪ ਸਿੰਘ 12 ਨਵੰਬਰ ਤੱਕ ਦਾ ਪੁਲਿਸ ਰਿਮਾਂਡ ਦਿੱਤਾ ਸੀ |

ਸੁਧੀਰ ਸੂਰੀ ਹਮੇਸ਼ਾ ਆਪਣੇ ਬਿਆਨ ਨਾਲ ਵਿਵਾਦ ਵਿੱਚ ਰਹਿੰਦੇ ਸਨ । ਭਾਵੇਂ ਉਹ ਸਿੱਖ ਭਾਈਚਾਰੇ ਖਿਲਾਫ਼ ਕੀਤੀਆਂ ਟਿਪਣੀਆਂ ਹੋਣ ਜਾਂ ਫਿਰ ਮਹਿਲਾਵਾਂ ਅਤੇ ਦਲਿਤ ਭਾਈਚਾਰੇ ‘ਤੇ ਵੀਡੀਓ ਬਣਾ ਕੇ ਅਪਮਾਨਜਨਕ ਸ਼ਬਦਾਵਲੀ ਬਿਆਨ ਜਾਰੀ ਕਰਨ ਦਾ ਮਾਮਲਾ ਹੋਏ । ਇੰਨਾਂ ਸਾਰੇ ਮਾਮਲਿਆਂ ਵਿੱਚ ਉਹ ਕਈ ਵਾਰ ਜੇਲ੍ਹ ਜਾ ਚੁੱਕੇ ਸਨ ।

ਪੰਜਾਬ ਪੁਲਿਸ ਨੇ ਪਿਛਲੇ ਮਹੀਨੇ 23 ਅਕਤੂਬਰ ਨੂੰ ਕੁਝ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਸੀ ਜਿੰਨ੍ਹਾਂ ਨੇ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਦੇ ਨਿਸ਼ਾਨੇ ‘ਤੇ ਸੁਧੀਰ ਸੂਰੀ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਆ ਵੀ ਦਿੱਤੀ ਗਈ ਸੀ ।