ਲੋਕ ਸਭਾ ਚੋਣਾਂ (Lok Sabha Election) ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਪੰਜਾਬ ਵਿੱਚ ਇਸ ਵਾਰੀ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਸਕਦਾ ਹੈ, ਕਿਉਂਕਿ ਵੱਡੀਆਂ ਪਾਰਟੀਆਂ ਦੇ ਨਾਲ-ਨਾਲ ਇਸ ਵਾਰ ਅਜ਼ਾਦ ਉਮੀਦਵਾਰ ਵੀ ਲੋਕਾਂ ਦਾ ਧਿਆਨ ਖਿੱਚ ਰਹੇ ਹਨ। ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜਨ ਦੇ ਐਲਾਨ ਤੋਂ ਬਾਅਦ ਹੁਣ ਸੁਧੀਰ ਸੂਰੀ ਦਾ ਕਤਲ ਕਰ ਕਰਨ ਵਾਲੇ ਸੰਦੀਪ ਸਿੰਘ ਸੰਨੀ (Sandeep Singh Sunny) ਦੇ ਪਰਿਵਾਰਿਕ ਮੈਂਬਰਾਂ ਨੇ ਵੀ ਸੰਦੀਪ ਸੰਨੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
ਇਸ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ਦੇ ਸੁਲਤਾਨਵਿੰਡ ਪਿੰਡ ਵਿੱਚ ਇਕੱਠ ਕਰਕੇ ਇਸ ਦਾ ਐਲਾਨ ਕੀਤਾ। ਸੰਦੀਪ ਸੰਨੀ ਦੇ ਪਰਿਵਾਰਿਕ ਮੈਂਬਰਾਂ ਤੇ ਸਿੱਖ ਜਥੇਬੰਦੀਆਂ ਨੇ ਪੰਥਕ ਧਿਰਾਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਸੰਦੀਪ ਸਿੰਘ ਸੰਨੀ ਇਸ ਸਮੇਂ ਸੁਧੀਰ ਸੂਰੀ ਦੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ। ਸੰਦੀਪ ਸੰਨੀ ਦੇ ਪਰਿਵਾਰਿਕ ਮੈਂਬਰਾਂ ਤੇ ਸਿੱਖ ਜਥੇਬੰਦੀਆਂ ਨੇ ਦੱਸਿਆ ਕਿ 7 ਮਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਨ ਉਪਰੰਤ ਕਾਗਜ ਦਾਖਲ ਕੀਤੇ ਜਾਣਗੇ।
ਦੱਸ ਦੇਈਏ ਕਿ 4 ਨਵੰਬਰ 2022 ਨੂੰ ਅੰਮ੍ਰਿਤਸਰ ਵਿਖੇ ਸੁਧੀਰ ਸੂਰੀ ਦਾ ਸੰਦੀਪ ਸਿੰਘ ਸੰਨੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚ ਹੈ।
ਇਹ ਵੀ ਪੜ੍ਹੋ – ਡੋਪ ਟੈਸਟ ਲਈ ਸੈਂਪਲ ਨਾ ਦੇਣ ’ਤੇ ਬਜਰੰਗ ਪੂਨੀਆ ਮੁਅੱਤਲ