Punjab

ਸੱਜ ਧੱਜ ਕੇ ਵੋਟਾਂ ਪਾਉਣ ਪੁੱਜੇ

ਦ ਖ਼ਾਲਸ ਬਿਊਰੋ : ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਦੀ ਪ੍ਰਿਕਿਰਿਆ ਜਾਰੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ ‘ਤੇ ਆਮ ਆਦਮੀ ਪਾਰਟੀ , ਕਾਂਗਰਸ, ਅਕਾਲੀ ਦਲ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਵੀ ਅਪਣੀ ਪਤਨੀ ਤੇ ਮਾਤਾ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।ਇਸ ਦੌਰਾਨ ਉਨ੍ਹਾਂ ਨੇ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਸਹੀ ਢੰਗ ਨਾਲ ਵਰਤੋਂ ਦੀ ਅਪੀਲ ਵੀ ਕੀਤੀ ਹੈ।

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ਆਪਣੀ ਵੋਟ ਪਾਈ।  ਇਸ ਮੌਕੇ ਗੋਲਡੀ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦਾ ਪੈਸਾ ਆਮ ਆਦਮੀ ਪਾਰਟੀ ‘ਤੇ ਵਲੋਂ ਪ੍ਰਚਾਰ ਲਈ ਹਿਮਾਚਲ ਤੇ ਗੁਜਰਾਤ ਵਿਚ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਧੂਰੀ ਦੇ ਲੋਕ ਮੈਨੂੰ ਵੋਟ ਪਾਉਣਗੇ ਤਾਂ ਜੋ ਅੱਗੇ ਜਾ ਕੇ ਅਸੀਂ ਲੋਕਾਂ ਦੀ ਆਵਾਜ਼ ਬੁਲੰਦ ਕਰ ਸਕੀਏ। ਉਨ੍ਹਾਂ ਇਹ ਵੀ ਕਿਹਾ ਕਿ ਅਰਵਿੰਦ ਕੇਜਰੀਵਾਲ ਭਗਵੰਤ ਮਾਨ ਦੇ ਮੋਢੇ ਤੇ ਬੰਦੂਕ ਰੱਖ ਕੇ ਚਲਾ ਰਹੇ।

ਸੰਗਰੂਰ ਜ਼ਿਮਨੀ ਚੋਣਾਂ ਲਈ ਪੰਜਾਬ ਦੇ ਵਿੱਤ ਅਤੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਵੋਟ ਪਾਈ ਹੈ। ਇਸ ਦੌਰਾਨ ਦਿੜ੍ਹਬਾ ਚ ਆਪਣੀ ਵੋਟ ਪਾਉਣ ਤੋਂ ਬਾਅਦ ਹਰਪਾਲ ਚੀਮਾ ਵੱਲੋਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੇਸ਼ ਕੀਤਾ ਜਾਣ ਵਾਲਾ ਬਜਟ ਲੋਕਾਂ ਦਾ ਬਜਟ ਹੋਵੇਗਾ। ਉਨ੍ਹਾਂ ਨੇ ਸੰਗਰੂਰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਦਾ ਦਾਅਵਾ ਕੀਤਾ।

ਇਸ ਤੋਂ ਪਹਿਲਾਂ  ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਨੇ ਵੀ ਅਪਣੀ ਪਤਨੀ ਤੇ ਮਾਤਾ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ।ਇਸ ਦੌਰਾਨ ਉਨ੍ਹਾਂ ਨੇ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਸਹੀ ਢੰਗ ਨਾਲ ਵਰਤੋਂ ਦੀ ਅਪੀਲ ਵੀ ਕੀਤੀ ਹੈ।

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ। ਕੇਵਲ ਸਿੰਘ ਢਿੱਲੋਂ ਨੇ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਸਾਰੇ ਸੰਗਰੂਰ ਵਾਸੀ ਆਪਣੀ ਵੋਟ ਦਾ ਇਸਤੇਮਾਲ ਕਰਨ। ਉਨ੍ਹਾਂ ਨੇ ਕਿਹਾ ਕਿ ਵੋਟ ਉਸ ਉਮੀਦਵਾਰ ਨੂੰ ਪਾਓ ਜਿਹੜਾ ਇਲਾਕੇ ਦਾ ਵਿਕਾਸ ਕਰਵਾਏ। ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਕਨੂੰਨ ਵਿਵਸਥਾ ਦੇ ਮੁੱਦੇ ਤੇ ਵੋਟ ਪਾਓ।

ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਈ

ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਆਪਣੀ ਪਾਈ ਅਤੇ ਆਮ ਆਦਮੀ ਪਾਰਟੀ ਦੀ ਜਿੱਤ ਦੀ ਦਾਅਵਾ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਦਾ ਬੂਟਾ ਸੰਗਰੂਰ ਦੇ ਲੋਕਾਂ ਨੇ ਲਾਇਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਵੋਟ ਫੀਸਦ ਚਾਹੇ ਘੱਟ ਹੋਵੇ ਪਰ ਜਿੱਤ ਆਮ ਆਦਮੀ ਪਾਰਟੀ ਹੀ ਹਾਸਲ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਪਾਰਟੀਆਂ ਦੀ ਜ਼ਮਾਨਤ ਜ਼ਬਤ ਹੋਵੇਗੀ। ਉਨ੍ਹਾਂ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ।

ਬਰਨਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਆਪਣੀ ਪਾਈ