‘ਦ ਖ਼ਾਲਸ ਬਿਊਰੋ :- ਸੰਗਰੂਰ ਦੀ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਸਿਮਰਨਜੀਤ ਸਿੰਘ ਮਾਨ ਅਤੇ ਗੁਰਮੇਲ ਸਿੰਘ ਵਿਚਾਲੇ ਕਰੜੀ ਟੱਕਰ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਮੁੜ ਤੋਂ ਸਿਮਰਨਜੀਤ ਸਿੰਘ ਮਾਨ ਤੋਂ 3,375 ਵੋਟਾਂ ਨਾਲ ਪਿੱਛੇ ਹੋ ਗਏ ਹਨ। ਸਿਮਰਨਜੀਤ ਸਿੰਘ ਮਾਨ ਨੂੰ ਹੁਣ ਤੱਕ 1,53,423ਵੋਟਾਂ ਵੋਟਾਂ ਮਿਲੀਆਂ ਹਨ। ਆਪ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 1,50,002, ਦਲਵੀਰ ਸਿੰਘ ਗੋਲਡੀ ਨੂੰ 47,902, ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਨੂੰ 26,600 ਅਤੇ ਬੀਜੇਪੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 39,297 ਵੋਟਾਂ ਮਿਲੀਆਂ ਹਨ। ਹੁਣ ਤੱਕ 50 ਫ਼ੀਸਦੀ ਵੋਟਾਂ ਦੀ ਗਿਣਤੀ ਹੋ ਚੁੱਕੀ ਹੈ।
ਇਸ ਵਿਚਾਲੇ ਸਿਮਰਨਜੀਤ ਸਿੰਘ ਮਾਨ ਦੋ ਵਜੇ ਪ੍ਰੈੱਸ ਕਾਨਫਰੰਸ ਕਰਨਗੇ। ਮਾਨ ਦੇ ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਦੀ ਲੀਡ ਚੱਲ ਰਹੀ ਹੈ, ਜੇ ਸੰਗਰੂਰ ਵਾਸੀ ਜਿੱਤ ਉਨ੍ਹਾਂ ਦੀ ਝੋਲੀ ਵਿਚ ਪਾਉਂਦੇ ਹਨ ਤਾਂ ਦੋ ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਉਨ੍ਹਾਂ ਮੁਤਾਬਕ ਸਿਮਰਨਜੀਤ ਮਾਨ ਫਿਲਹਾਲ ਘਰ ਵਿੱਚ ਹਨ ਅਤੇ ਚੋਣ ਰੁਝਾਨਾਂ ਦੀ ਜਾਣਕਾਰੀ ਲੈ ਰਹੇ ਹਨ। ਸਵੇਰੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਵੀ ਟੇਕਿਆ ਸੀ।