ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਸੰਗਰੂਰ ਹਲਕੇ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਇਲਾਕੇ ਦੇ ਡਿਪਟੀ ਕਮਿਸ਼ਨਰ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ 20 ਅਗਸਤ ਨੂੰ ਸਕੂਲ ਕਾਲਜ ਅਤੇ ਸਰਕਾਰੀ ਅਤੇ ਨਿੱਜੀ ਦਫਤਰ ਬੰਦ ਰਹਿਣਗੇ ।
20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ (Harchand Singh Longowal) ਦੀ ਬਰਸੀ ਮਨਾਈ ਜਾ ਰਹੀ ਹੈ ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ,ਇਸੇ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ । ਲੌਂਗੋਵਾਰ ਦੀ ਬਰਸੀ ਮੌਕੇ ਅਕਾਲੀ ਦਲ,ਕਾਂਗਰਸ ਵੱਲੋਂ ਸਿਆਸੀ ਕਾਂਫਰੰਸਾਂ ਵੀ ਹੁੰਦੀਆਂ ਹਨ । ਹਰਚੰਦ ਸਿੰਘ ਲੌਂਗੋਵਾਲ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਅਤੇ ਉਹ ਤਖਤ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਵੀ ਥਾਪੇ ਗਏ ਹਨ । 1980 ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਮਦਦ ਨਾਲ ਹਰਚੰਦ ਸਿੰਘ ਲੌਂਗੋਵਾਲ ਪਾਰਟੀ ਪ੍ਰਧਾਨ ਬਣੇ ਸਨ । 24 ਜੁਲਾਈ 1985 ਵਿੱਚ ਉਨ੍ਹਾਂ ਨੇ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਸਮਝੌਤੇ ‘ਤੇ ਹਸਤਾਖਰ ਕੀਤੇ ਸਨ ਜਿਸ ਨੂੰ ਰਾਜੀਵ ਲੌਂਗੋਵਾਲ ਸਮਝੌਤੇ ਵਜੋਂ ਵੀ ਜਾਣਿਆ ਜਾਂਦਾ ਹੈ ।
ਸਮਝੌਤੇ ਦਾ ਅਕਾਲੀ ਦਲ ਦੇ ਅੰਦਰ ਵੀ ਕਾਫੀ ਵਿਰੋਧ ਸ਼ੁਰੂ ਹੋ ਗਿਆ ਸੀ । ਜਿਸ ਤੋਂ ਬਾਅਦ ਲੌਂਗੋਵਾਲ ਨੂੰ 20 ਅਗਸਤ 1985 ਨੂੰ ਪਟਿਆਲਾ ਤੋਂ 90 ਕਿਲੋਮੀਟਰ ਦੂਰ ਪਿੰਡ ਸ਼ੇਰਪੁਰ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ ।