The Khalas Tv Blog India ਬਾਲੀਵੁੱਡ ਸਟਾਰ ਸੰਜੇ ਦੱਤ ਹਰਿਆਣਾ ਤੋਂ ਲੜ ਸਕਦੇ ਨੇ ਲੋਕ ਸਭਾ ਚੋਣਾਂ
India

ਬਾਲੀਵੁੱਡ ਸਟਾਰ ਸੰਜੇ ਦੱਤ ਹਰਿਆਣਾ ਤੋਂ ਲੜ ਸਕਦੇ ਨੇ ਲੋਕ ਸਭਾ ਚੋਣਾਂ

ਹਰਿਆਣਾ : ਦੇਸ਼ ਵਿੱਚ ਲੋਕ ਸਭਾ ਚੋਣਾਂ (Lok Sabha Elections 2024)  ਨੂੰ ਲੈ ਕੇ ਸਿਆਸੀ ਜੰਗ ਛਿੜੀ ਹੋਈ ਹੈ। ਵਿਰੋਧੀ ਧਿਰਾਂ ਇੱਕ ਦੂਜੇ ਦੇ ਖ਼ਿਲਾਫ਼ ਸਿਆਸੀ ਪੱਤੇ ਖੇਡ ਰਹੀਆਂ ਹਨ। ਇਸਦੇ ਨਾਲ ਹੀ ਕਾਂਗਰਸ ਹਰਿਆਣਾ ਦੀ ਕਰਨਾਲ ਲੋਕ ਸਭਾ ਸੀਟ ‘ਤੇ ਸਾਬਕਾ ਸੀਐਮ ਮਨੋਹਰ ਲਾਲ ਖੱਟਰ ਦੇ ਖਿਲਾਫ ‘ਸੈਲੀਬ੍ਰਿਟੀ ਕਾਰਡ’ ਖੇਡਣ ਦੀ ਤਿਆਰੀ ਕਰ ਰਹੀ ਹੈ। ਬਾਲੀਵੁੱਡ ਸਟਾਰ ਸੰਜੇ ਦੱਤ( Bollywood Star Sanjay Dutt ) ਇੱਥੋਂ ਲੋਕ ਸਭਾ ਚੋਣ ਲੜ ਸਕਦੇ ਹਨ। ਕਾਂਗਰਸ ਹਾਈਕਮਾਨ ਨੇ ਸੰਜੇ ਦੱਤ ਦਾ ਨਾਂ ਪੈਨਲ ਵਿੱਚ ਸ਼ਾਮਲ ਕੀਤਾ ਹੈ।

ਦਾਨਿਕ ਭਾਸਕਰ ਦੀ ਖ਼ਬਰ ਦੇ ਮੁਤਾਬਕ ਕਾਂਗਰਸ ਦੀ ਕੇਂਦਰੀ ਚੋਣ ਕਮੇਟੀ (ਸੀ.ਈ.ਸੀ.) ਦੀ ਬੈਠਕ ‘ਚ ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ ਅਤੇ ਕੇਸੀ ਵੇਣੂਗੋਪਾਲ ਦੀ ਮੌਜੂਦਗੀ ‘ਚ ਕਰਨਾਲ ਸੀਟ ‘ਤੇ ਸੰਜੇ ਦੱਤ ਦੇ ਨਾਂ ‘ਤੇ ਚਰਚਾ ਹੋਈ, ਪਰ ਅੰਤਿਮ ਫੈਸਲਾ ਕਾਂਗਰਸ ਨਾਲ ਚਰਚਾ ਤੋਂ ਬਾਅਦ ਹੀ ਲਿਆ ਜਾਵੇਗਾ। ਸੰਜੇ ਦੱਤ ਦੇ ਪਿਤਾ ਸੁਨੀਲ ਦੱਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ‘ਚ ਮੰਤਰੀ ਸਨ, ਜਦਕਿ ਭੈਣ ਪ੍ਰਿਆ ਦੱਤ ਸੰਸਦ ਮੈਂਬਰ ਰਹਿ ਚੁੱਕੀ ਹੈ।

ਇਹ ਵੀ ਪੜ੍ਹੋ੍ – ਕਪੂਰਥਲਾ ‘ਚ ਪਿਕਅਪ ਅਤੇ ਕਾਰ ਦੀ ਟੱਕਰ ‘ਚ 2 ਔਰਤਾਂ ਸਮੇਤ 3 ਦੀ ਹੋਈ ਮੌਤ, 23 ਸਵਾਰੀਆਂ ਜ਼ਖ਼ਮੀ 

Exit mobile version