India

ਸੰਜੇ ਸਿੰਘ ਨੇ ਮੰਨਿਆ, ਸਵਾਤੀ ਮਾਲੀਵਾਲ ਨਾਲ ਹੋਈ ਬਦਸਲੂਕੀ

ਆਮ ਆਦਮੀ ਪਾਰਟੀ (AAP) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ (SWATII MALIWAL) ਮਾਮਲੇ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੇ ਮੰਨਿਆ ਕਿ ਉਨ੍ਹਾਂ ਨਾਲ ਬਦਸਲੂਕੀ ਹੋਈ ਹੈ। ਸੰਜੇ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਵਾਤੀ ਮਾਲੀਵਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਗਈ ਸੀ। ਸਵਾਤੀ ਮਾਲੀਵਾਲ ਉੱਥੇ ਬੈਠ ਕੇ ਮੁੱਖ ਮੰਤਰੀ ਦਾ ਇੰਤਜ਼ਾਰ ਕਰ ਰਹੀ ਸੀ ਤਾਂ ਮੁੱਖ ਮੰਤਰੀ ਦੇ ਪੀਏ ਵੈਭਵ ਕੁਮਾਰ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ।

ਸੰਜੇ ਸਿੰਘ ਨੇ ਕਿਹਾ ਕਿ ਇਸ ਸਾਰੇ ਮਾਮਲੇ ਨੂੰ ਕੇਜਰੀਵਾਲ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ ਅਤੇ ਉਨ੍ਹਾਂ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਵਾਤੀ ਮਾਲੀਵਾਲ ਨੇ ਲੋਕਾਂ ਅਤੇ ਸਮਾਜ ਲਈ ਬਹੁਤ ਕੰਮ ਕੀਤਾ ਹੈੈ, ਉਹ ਕਾਫ਼ੀ ਸੀਨੀਅਰ ਹੈ। ਅਸੀਂ ਸਾਰੇ ਉਨ੍ਹਾਂ ਨਾਲ ਹਾਂ।

ਬੀਤੇ ਦਿਨ ਸਵਾਤੀ ਮਾਲੀਵਾਲ ਮੁੱਖ ਮੰਤਰੀ ਰਿਹਾਇਸ਼ ਵਿੱਚ ਆਪਣੇ ਨਾਲ ਹੋਈ ਬਦਸਲੂਕੀ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਸੀ, ਜਿਸ ਤੋਂ ਬਾਅਦ ਇਹ ਮਾਮਲਾ ਕਾਫ਼ੀ ਤੂਲ ਫੜ ਗਿਆ ਸੀ।

ਇਹ ਵੀ ਪੜ੍ਹੋ – ਗਾਜ਼ਾ ‘ਚ ਭਾਰਤ ਦੇ ਸਾਬਕਾ ਫੌਜੀ ਦੀ ਹੋਈ ਮੌਤ, ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੇ ਜਤਾਇਆ ਦੁੱਖ