The Khalas Tv Blog Punjab ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਚੁੱਕੀ ਸਹੁੰ
Punjab

ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਚੁੱਕੀ ਸਹੁੰ

ਚੰਡੀਗੜ੍ਹ : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਜੇਤੂ ਰਹੇ ‘ਆਪ’ ਆਗੂ ਸੰਜੀਵ ਅਰੋੜਾ ਨੇ ਅੱਜ ਵਿਧਾਇਕ ਵਜੋਂ ਸਹੁੰ ਚੁੱਕ ਲਈ। ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅਹੁਦੇ ਦਾ ਹਲਫ਼ ਦਵਾਇਆ। ਇਸ ਮੌਕੇ ‘ਆਪ’ ਸੂਬਾ ਪ੍ਰਧਾਨ ਅਮਨ ਅਰੋੜਾ, ਹਰਪਾਲ ਸਿੰਘ ਚੀਮਾ ਤੇ ਮਨੀਸ਼ ਸਿਸੋਦੀਆ ਤੋਂ ਇਲਾਵਾ ਹੋਰ ਵੀ ਕਈ ਸ਼ਖ਼ਸੀਅਤਾਂ ਮੌਜੂਦ ਸਨ।

ਲੁਧਿਆਣਾ ਵਿੱਚ 19 ਜੂਨ ਨੂੰ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ ਸੀ।

Exit mobile version