The Khalas Tv Blog Punjab ਜਿੱਤ ਤੋਂ ਬਾਅਦ ਸੰਜੀਵ ਅਰੋੜਾ ਦਾ ਪਹਿਲਾ ਬਿਆਨ
Punjab

ਜਿੱਤ ਤੋਂ ਬਾਅਦ ਸੰਜੀਵ ਅਰੋੜਾ ਦਾ ਪਹਿਲਾ ਬਿਆਨ

ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ਾਨਦਾਰ ਜਿੱਤ ਤੋਂ ਬਾਅਦ ਕਿਹਾ ਕਿ ਮੈਂ ਲੁਧਿਆਣਾ ਪੱਛਮੀ ਦੇ ਸਮੂਹ ਨਿਵਾਸੀਆਂ ਦਾ ਤਹਿ ਦਿਲ ਤੋਂ ਧੰਨਵਾਦ ਕਰਦਾ ਹਾਂ। ਮੇਰਾ ਤੁਹਾਡੇ ਨਾਲ ਵਾਅਦਾ ਹੈ ਕਿ ਜਿਹੜਾ ਭਰੋਸਾ ਤੁਸੀਂ ਮੇਰੇ ‘ਤੇ ਕੀਤਾ ਹੈ, ਮੈਂ ਉਸ ‘ਤੇ ਪੂਰੀ ਤਰ੍ਹਾਂ ਨਾਲ ਖ਼ਰਾ ਉਤਰਾਂਗਾ।

ਇਸ ਮੌਕੇ ਮੈਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਜੀ ਦਾ ਵੀ ਬਹੁਤ-ਬਹੁਤ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਇਹ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ।ਬਹੁਤ-ਬਹੁਤ ਧੰਨਵਾਦ, ਇਹ ਤੁਹਾਡੀ ਜਿੱਤ ਹੈ!

Exit mobile version