ਸੰਯੁਕਤ ਕਿਸਾਨ ਮੋਰਚਾ (Sanyukut kisan morcha) ਨੇ ਪ੍ਰੈਸ ਕਾਨਫਰੰਸ ਕਰ ਕੇਂਦਰ ਦੀ ਭਾਜਪਾ ਸਰਕਾਰ( Bjp government) ਤੋਂ ਕਈ ਅਹਿਮ ਸਵਾਲ ਪੁੱਛੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਕਿ ਇਨ੍ਹਾਂ ਸਵਾਲਾਂ ਦੀਆਂ ਫਲੈਕਸਾਂ ਬਣਾ ਕੇ ਪਿੰਡਾਂ ਵਿੱਚ ਲਗਾਇਆ ਜਾਣਗੀਆਂ। ਪ੍ਰੈਸ ਕਾਨਫਰੰਸ ਕਰਦੇ ਹੋਏ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਹਰ ਹਾਲ ਵਿੱਚ ਸ਼ਾਤ ਰਹਿਣਗੇ। ਉਨ੍ਹਾਂ ਕਿਹਾ ਕਿ ਸਵਾਲ ਪੁੱਛਣਾ ਸਾਡਾ ਹੱਕ ਹੈ, ਕੇਂਦਰ ਸਰਕਾਰ ਨੂੰ ਸਾਡੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।
ਪੁੱਛੇ ਗਏ ਸਵਾਲ
1. ਅੰਦੋਲਨ ਸਮੇਂ ਕਿਸਾਨਾਂ ਸਾਹਮਣੇ ਕਿੱਲ ਕਿਉਂ ਗੱਡੇ,ਬੈਰੀਕੇਡ ਕਿਉਂ ਲਾਏ, ਅੱਥਰੂ ਗੈਸ ਤੋਂ ਛੱਡੀ, ਗੋਲੀਆਂ ਕਿਉਂ ਚਲਾਈਆਂ?
2. ਕੀ ਅਸੀਂ ਵਿਦੇਸ਼ੀ ਹਾਂ? ਕਿਸਾਨਾਂ ਨੂੰ ਦਿੱਲੀ ਕਿਉਂ ਨਹੀਂ ਜਾਣ ਦਿੱਤਾ? ਨੌਜਵਾਨ ਕਿਸਾਨ ਸ਼ੁਭਕਰਨ ਨੂੰ ਗੋਲੀ ਮਾਰ ਕੇ ਸ਼ਹੀਦ ਕਿਉਂ ਕੀਤਾ?
3. ਕਿਸਾਨਾਂ ਦੇ ਟਰੈਕਟਰ ਕਿਉਂ ਭੰਨੇ? 400 ਕਿਸਾਨ ਕਿਉਂ ਫੱਟੜ ਕੀਤੇ? ਐਮਐਸਪੀ ਦੀ ਕਾਨੂੰਨੀ ਗਰੰਟੀ ਦਾ ਵਾਅਦਾ ਕਰਕੇ ਕਿਉਂ ਮੁੱਕਰੇ?
4 ਸਵਾਮੀਨਾਥਨ ਰਿਪੋਰਟ ਕਿਉਂ ਲਾਗੂ ਨਹੀਂ ਕੀਤੀ? ਸੀ-2+50% ਫਾਰਮੂਲਾ ਲਾਗੂ ਕਰਨ ਵਿੱਚ ਕੀ ਅਕਲ ਹੈ?
5 ਲਖੀਮਪੁਰ ਖੀਰੀ ਦੇ ਕਤਲਾਂ ਵਿੱਚ ਇਨਸਾਫ ਲਈ ਰੋੜੇ ਕਿਉਂ ਅਟਕਾਏ ਗਏ? ਅਜੈ ਮਿਸ਼ਰਾ ਟੈਨੀ ਨੂੰ ਸਰਕਾਰੀ ਪਨਾਹ ਦੇਣ ਲਈ ਮੰਤਰੀ ਮੰਡਲ ਵਿੱਚ ਕਿਉਂ ਰੱਖਿਆ ਗਿਆ। ਦਿੱਲੀ ਅੰਦੋਲਨ ਸਮੇਂ ਕਿਸਾਨਾਂ ਉੱਤੇ ਦਰਜ ਕੀਤੇ ਸਾਰੇ ਕੇਸ ਵਾਪਸ ਕਿਉਂ ਨਹੀਂ ਲਏ
6 ਕਾਰਪੋਰੇਟਾਂ ਦਾ ਕਰਜ਼ਾ ਮਾਫ ਕਰਨ ਵਿੱਚ ਜੇ ਦਿੱਕਤ ਨਹੀਂ ਤਾਂ ਕਿਸਾਨਾਂ ਦੀ ਕਰਜ਼ਾ ਵਿੱਚ ਕੀ ਮੁਸ਼ਕਲ ਹੈ?
7 ਬਿਜਲੀ ਸੋਧ ਬਿੱਲ 2020 ਵਾਅਦਾ ਖਿਲਾਫੀ ਕਰਕੇ ਪਾਰਲੀਮੈਂਟ ਵਿੱਚ ਕਿਉਂ ਪੇਸ਼ ਕੀਤਾ
8 ਪ੍ਰਦੂਸ਼ਣ ਵਾਲੇ ਕਾਨੂੰਨ ਵਿੱਚੋਂ ਖੇਤੀ ਖੇਤਰ ਬਾਹਰ ਕਿਉਂ ਨਹੀਂ ਕੱਢਿਆ?
9 ਚੋਣ ਬਾਂਡਾਂ ਦੇ ਭਰਿਸ਼ਟਾਚਾਰ ਰਾਹੀਂ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਕੋਲ ਕਿਉਂ ਵੇਚਿਆ ਗਿਆ?
10 ਭਾਖੜਾ ਅਤੇ ਪੌਂਗ ਡੈਮਾਂ ਉੱਤੇ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਤੋਂ ਕਿਉਂ ਖੋਹੇ ਗਏ ਸਾਈਲੋਜ ਦੇ ਬਹਾਨੇ ਪੰਜਾਬ ਦੀਆਂ ਮੰਡੀਆਂ ਕਿਉਂ ਤੋੜ ਰਹੇ ਹੋ?
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਭਾਜਪਾ ਪਹਿਲਾ ਹੀ ਕਿਸਾਨਾ ਵਿੱਚ ਦਰਾੜ ਪੈਦਾ ਕਰਨਾ ਚਾਹੁੰਦੀ ਹੈ, ਇਸ ਕਰਕੇ ਜਾਬਤੇ ਵਿੱਚ ਰਹਿ ਕੇ ਸਵਾਲ ਕੀਤੇ ਜਾਣ। ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵੱਲੋਂ ਪਹਿਲਾ ਹੀ ਕੇਂਦਰ ਸਰਕਾਰ ਖ਼ਿਲਾਫ਼ ਆਪਣੀਆਂ ਰਹਿੰਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾ ਰਿਹਾ ਹੈ।