India Punjab

ਕਿਸਾਨ ਖੁਦ ਕੁਸ਼ੀਆਂ ਦੀ ਇਹ ਰਿਪੋਰਟ ਕਰੇਗੀ ਸੋਚਣ ਲਈ ਮਜ਼ਬੂਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਭਾਰਤ ਸਰਕਾਰ ਦੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਨੇ 2020 ਵਿੱਚ ਕਿਸਾਨ ਖੁਦਕੁਸ਼ੀਆਂ ਦੀ ਸਾਲਾਨਾ ਗਿਣਤੀ 10,677 ਦੱਸੀ ਹੈ। ਆਪਣੇ ਪ੍ਰੈੱਸ ਬਿਆਨ ਵਿੱਚ ਮੋਰਚਾ ਨੇ ਇਹ ਨੋਟ ਕਰਨ ਦਾ ਦਾਅਵਾ ਕੀਤਾ ਹੈ ਕਿ 2020 ਵਿੱਚ ਭਾਰਤ ਵਿੱਚ ਦੁਰਘਟਨਾਵਾਂ ਅਤੇ ਖੁਦਕੁਸ਼ੀਆਂ ਬਾਰੇ ਐਨਸੀਆਰਬੀ ਦੀ ਸਾਲਾਨਾ ਰਿਪੋਰਟ ਦੇ ਅਨੁਸਾਰ ਇਹਨਾਂ ਵਿੱਚੋਂ 5579 ਖੁਦਕੁਸ਼ੀਆਂ ਕਾਸ਼ਤਕਾਰਾਂ ਦੀਆਂ ਹਨ ਅਤੇ 5098 ਖੇਤੀ ਮਜ਼ਦੂਰਾਂ ਦੀਆਂ ਹਨ।

ਮੋਰਚਾ ਨੇ ਕਿਹਾ ਕਿ ਮਹਾਰਾਸ਼ਟਰ, ਕਰਨਾਟਕ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਸਭ ਤੋਂ ਵੱਧ ਹਨ। ਕਿਸਾਨ ਖੁਦਕੁਸ਼ੀਆਂ ਦੀ ਗਿਣਤੀ, ਜੋ ਕਿ 2020 ਵਿੱਚ ਦੇਸ਼ ਵਿੱਚ ਕੁੱਲ ਖੁਦਕੁਸ਼ੀਆਂ ਦਾ 7% ਹੈ। 2020 ਵਿੱਚ 2019 ਦੇ ਮੁਕਾਬਲੇ ਕਿਸਾਨ ਖੁਦਕੁਸ਼ੀਆਂ ਦੀ ਗਿਣਤੀ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਕਿਸਾਨ ਖੁਦਕੁਸ਼ੀਆਂ ਦੇ ਅੰਕੜਿਆਂ ਦੀ ਭਰੋਸੇਯੋਗਤਾ ਬਾਰੇ ਕਈ ਆਲੋਚਨਾਵਾਂ ਵੀ ਮੌਜੂਦ ਹਨ।

ਉਨ੍ਹਾਂ ਕਿਹਾ ਕਿ NCRB ਦੀਆਂ ਰਿਪੋਰਟਾਂ ਵਿੱਚ ਅਤੇ 2016 ਤੋਂ ਕਿਸਾਨ ਖੁਦਕੁਸ਼ੀਆਂ ਵਿੱਚ ਗਿਰਾਵਟ ਦੀ ਰਿਪੋਰਟ ਕਰਨ ਦਾ ਇੱਕ ਰੁਝਾਨ ਰਿਹਾ ਹੈ। ਮੋਰਚਾ ਦਾ ਕਹਿਣਾ ਹੈ ਕਿ ਇਹਨਾਂ ਰਿਪੋਰਟਾਂ ਵਿੱਚ ਕਿਸਾਨ ਖੁਦਕੁਸ਼ੀਆਂ ਦੀ ਜੀਰੋ ਰਿਪੋਰਟ ਕਰਨ ਵਾਲੇ ਕਈ ਰਾਜਾਂ ਦਾ ਬਿਊਰਾ ਹੈ। ਹਾਲਾਂਕਿ ਇਹ ਸਭ ਕਿਸਾਨ ਖੁਦਕੁਸ਼ੀਆਂ ਦੇ ਸਬੰਧ ਵਿੱਚ ਅਸਲ ਤਸਵੀਰ ਨੂੰ ਦਬਾਉਣ ਲਈ ਅਜਿਹਾ ਕੀਤਾ ਜਾਂਦਾ ਹੈ ਤੇ ਇਸ ਵਿੱਚ ਕੋਈ ਵੀ ਇਨਕਾਰ ਨਹੀਂ ਕਰ ਸਕਦਾ ਹੈ ਕਿ ਦੇਸ਼ ਵਿੱਚ ਕਿਸਾਨ ਜਿਸ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਹੇ ਹਨ, ਲਾਕਡਾਊਨ ਕਾਰਨ ਪੈਦਾ ਹੋਈਆਂ ਮੁਸੀਬਤਾਂ ਵਿੱਚ ਹੋਰ ਵਾਧਾ ਹੋ ਰਿਹਾ ਹੈ।

ਸੰਯੁਕਤ ਕਿਸਾਨ ਮੋਰਚਾ ਇੱਕ ਵਾਰ ਫਿਰ ਮੰਗ ਕੀਤੀ ਹੈ ਕਿ ਭਾਰਤ ਸਰਕਾਰ ਕਿਸਾਨਾਂ ਦੀ ਸਥਿਤੀ ਨੂੰ ਵਿਗੜਨ ਵਾਲੇ ਕਾਰਪੋਰੇਟ ਪੱਖੀ ਕਾਨੂੰਨ ਲਿਆ ਕੇ ਕਿਸਾਨਾਂ ਦੀ ਸਥਿਤੀ ਨੂੰ ਹੋਰ ਨਾ ਵਿਗਾੜਨ ਅਤੇ ਭਾਰਤ ਸਰਕਾਰ ਤੋਂ 3 ਕਿਸਾਨ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾਂਦੀ ਹੈ। ਇਸ ਤੋਂ ਇਲ਼ਾਵਾ ਭਾਰਤ ਸਰਕਾਰ ਨੂੰ ਤੁਰੰਤ ਸਾਰੇ ਕਿਸਾਨਾਂ ਅਤੇ ਸਾਰੀਆਂ ਖੇਤੀ ਉਪਜਾਂ ਲਈ ਐਮਐਸਪੀ ਗਾਰੰਟੀ ਕਾਨੂੰਨ ਲਾਗੂ ਕਰਨ ਦੀ ਵੀ ਮੰਗ ਕੀਤੀ ਗਈ ਹੈ।