‘ਦ ਖਾਲਸ ਬਿਊਰੋ:ਪਾਕਿਸਤਾਨ ਦੀ ਜੇਲ੍ਹ ‘ਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਉਨ੍ਹਾਂ ਦੇ ਪਿੰਡ ਭਿੱਖੀਵਿੰਡ ਵਿੱਖੇ ਦੇਰ ਰਾਤ ਦਿਹਾਂਤ ਹੋ ਗਿਆ ਹੈ। ਸੀਨੇ ਵਿੱਚ ਦਰਦ ਦੀ ਸ਼ਿਕਾਇਤ ਹੋਣ ਮਗਰੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ ।
ਦਲਬੀਰ ਕੌਰ ਦੇ ਭਰਾ ਸਰਬਜੀਤ ਸਿੰਘ ਦੀ ਲਾਹੌਰ ਦੀ ਲਖਰਤ ਜੇਲ੍ਹ ਵਿੱਚ ਮੌਤ ਹੋ ਗਈ ਸੀ। ਉਹ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨ ਤਾਰਨ ਦੇ ਭਿੱਖੀਵਿੰਡ ਦੇ ਵਾਸੀ ਸਨ।
