The Khalas Tv Blog Khaas Lekh ‘ਨੈਸ਼ਨਲ ਪ੍ਰੋਫੈਸਰ ਆਫ ਸਿੱਖਇਜ਼ਮ’ ਦੀ ਉਪਾਧੀ ਨਾਲ ਸਨਮਾਨਿਤ ਸਰਦਾਰ ਕਪੂਰ ਸਿੰਘ ਨੂੰ ਯਾਦ ਕਰਦਿਆਂ….
Khaas Lekh

‘ਨੈਸ਼ਨਲ ਪ੍ਰੋਫੈਸਰ ਆਫ ਸਿੱਖਇਜ਼ਮ’ ਦੀ ਉਪਾਧੀ ਨਾਲ ਸਨਮਾਨਿਤ ਸਰਦਾਰ ਕਪੂਰ ਸਿੰਘ ਨੂੰ ਯਾਦ ਕਰਦਿਆਂ….

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਦਾਰ ਕਪੂਰ ਸਿੰਘ ਇੱਕ ਪ੍ਰਸਿੱਧ ਸਿੱਖ ਵਿਦਵਾਨ, ਯੋਗ ਪ੍ਰਸ਼ਾਸਕ ਤੇ ਸਾਂਸਦ ਸਨ। ਉਹ ਅੱਜ ਦੇ ਪੰਜਾਬ ਦੇ ਦਰਦ ਦਾ ਇੱਕ ਰੂਪ ਹਨ। ਸਰਦਾਰ ਕਪੂਰ ਸਿੰਘ ਦੀਆਂ ਲਿਖਤਾਂ ਵਿੱਚ ਇਤਿਹਾਸ, ਫਲਸਫ਼ਾ, ਤੁਲਨਾਤਮਕ ਅਧਿਐਨ, ਕਾਵਿ-ਰਚਨਾਵਾਂ ਆਦਿ ਹਨ। ਸਰਦਾਰ ਕਪੂਰ ਸਿੰਘ ਦਾ ਜਨਮ 2 ਮਾਰਚ 1909 ਨੂੰ ਜਗਰਾਉਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨੇੜਲੇ ਪਿੰਡ ਵਿੱਚ ਸਰਦਾਰ ਦੀਦਾਰ ਸਿੰਘ ਧਾਲੀਵਾਲ ਦੇ ਘਰ ਮਾਤਾ ਹਰਨਾਮ ਕੌਰ ਦੀ ਕੁੱਖ ਤੋਂ ਹੋਇਆ। ਕੁੱਝ ਸਮੇਂ ਬਾਅਦ ਇਹ ਪਰਿਵਾਰ ਪੱਛਮੀ ਪੰਜਾਬ ਦੇ ਜ਼ਿਲ੍ਹਾ ਲਾਇਲਪੁਰ ਦੇ ਚੱਕ ਨੰ: 531 ਵਿੱਚ ਆ ਵੱਸਿਆ।

ਆਪ ਨੇ ਸਿੱਖਾਂ ਨਾਲ ਹੋ ਰਹੇ ਵਿਤਕਰੇ ਤੇ ਬੇਇਨਸਾਫੀ ਨੂੰ ਖਤਮ ਕਰਨ ਲਈ ਪੂਰਨ ਰੂਪ ਵਿੱਚ ਖੁਦ ਨੂੰ ਸਮਰਪਿਤ ਕਰ ਦਿੱਤਾ ਸੀ। 1973 ਈ: ਵਿੱਚ ਸਰਦਾਰ ਕਪੂਰ ਸਿੰਘ ਨੂੰ ‘ਨੈਸ਼ਨਲ ਪ੍ਰੋਫੈਸਰ ਆਫ ਸਿੱਖਇਜ਼ਮ’ ਦੀ ਉਪਾਧੀ ਨਾਲ ਪੂਰੇ ਸਿੱਖ ਸੰਸਾਰ ਵੱਲੋਂ ਸਨਮਾਨਿਆ ਗਿਆ ਸੀ। ਸਰਦਾਰ ਕਪੂਰ ਸਿੰਘ ਨੇ ਲੇਖਕ ਵਜੋਂ 1952 ਈ: ਵਿੱਚ ਇਤਹਾਸਕ, ਧਾਰਮਿਕ ਅਤੇ ਸੱਭਿਆਚਾਰਕ ਲੇਖ ਸੰਗ੍ਰਹਿ ਪ੍ਰਕਾਸ਼ਿਤ ਕੀਤੇ।

‘ਸਪਤ ਸ੍ਰਿੰਗ’ ਪੁਸਤਕ ਵਿੱਚ ਉਨ੍ਹਾਂ ਵੱਲੋਂ ਸੱਤ ਉੱਚ-ਹਸਤੀਆਂ ਦੀਆਂ ਜੀਵਨੀਆਂ ਬਾਰੇ ਕਿਤਾਬ ਪਾਠਕਾਂ ਦੇ ਸਨਮੁਖ ਪੇਸ਼ ਕੀਤੀ ਗਈ। ਉਨ੍ਹਾਂ ਦੀ ਕਿਤਾਬ “ਸੱਚੀ ਸਾਖੀ ” 1972 ਵਿੱਚ ਛਪੀ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਪੰਚਨਦ, ਇੱਕ ਸਿੱਖ ਦਾ ਬੁੱਧ ਨੂੰ ਪ੍ਰਣਾਮ, ਬਿਖ ਮੈਂ ਅੰਮ੍ਰਿਤ ਨਾਂ ਦੀਆਂ ਕਿਤਾਬਾਂ ਛਪੀਆਂ। ਉਨ੍ਹਾਂ ਦੀ ਅੰਗਰੇਜ਼ੀ ਵਿੱਚ ਛਪੀ ਕਿਤਾਬ “Parasaraprasna: The Baisakhi of Guru Gobind Singh” ਇੱਕ ਸ਼ਾਹਕਾਰ ਰਚਨਾ ਸੀ।

ਅੰਗਰੇਜ਼ੀ ਦੀਆਂ ਤਿੰਨ ਪੁਸਤਕਾਂ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਪਿੱਛੋਂ ਛਪੀਆਂ। ਇਹ ਮਹਾਨ ਸ਼ਖ਼ਸੀਅਤ 13 ਅਗਸਤ, 1986 ਈ: ਨੂੰ ਜਗਰਾਉਂ (ਲੁਧਿਆਣਾ) ਵਿਖੇ ਸਦੀਵੀ ਵਿਛੋੜਾ ਦੇ ਗਏ। ਉਨ੍ਹਾਂ ਦੀ ਕਿਤਾਬ ਸੱਚੀ ਸਾਖੀ ਦਾ ਮੁੱਖ ਬੰਧ ਡਾ. ਗੰਡਾ ਸਿੰਘ ਜਿਹੇ ਪ੍ਰਸਿੱਧ ਇਤਿਹਾਸਕਾਰ ਨੇ ਲਿਖਿਆ।

Exit mobile version