The Khalas Tv Blog Punjab ਸਕੱਤਰੇਤ ‘ਚ ਦਾਖ਼ਲੇ ਲਈ ਸਰਪੰਚਾਂ ਤੇ ਕੌਂਸਲਰਾਂ ਨੂੰ ਇਸ ਚੀਜ਼ ਦੀ ਪਵੇਗੀ ਜ਼ਰੂਰਤ
Punjab

ਸਕੱਤਰੇਤ ‘ਚ ਦਾਖ਼ਲੇ ਲਈ ਸਰਪੰਚਾਂ ਤੇ ਕੌਂਸਲਰਾਂ ਨੂੰ ਇਸ ਚੀਜ਼ ਦੀ ਪਵੇਗੀ ਜ਼ਰੂਰਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕੈਬਨਿਟ ਦੀ ਬੈਠਕ ਖ਼ਤਮ ਹੋ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਕੈਬਨਿਟ ਵਿੱਚ ਕਿਸਾਨੀ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਕਰੀਬ ਤਿੰਨ ਘੰਟੇ ਕੈਬਨਿਟ ਦੀ ਮੀਟਿੰਗ ਹੋਈ ਹੈ। ਹੁਣ 1 ਅਕਤੂਬਰ ਨੂੰ ਕੈਬਨਿਟ ਦੀ ਅਗਲੀ ਬੈਠਕ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੋਈ ਵਜ਼ਾਰਤ ਦੀ ਪਹਿਲੀ ਮੀਟਿੰਗ ਵਿੱਚ ਚੁਣੇ ਹੋਏ ਪ੍ਰਤੀਨਿਧਾਂ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਚੁਣੇ ਹੋਏ ਮਿਊਂਸੀਪਲ ਕੌਂਸਲਾਂ, ਸਰਪੰਚਾਂ ਤੇ ਹੋਰਨਾਂ ਦੇ ਵਿਸ਼ੇਸ਼ ਐਂਟਰੀ ਕਾਰਡ ਬਣਾਏ ਜਾਣਗੇ, ਜਿਸਦੇ ਨਾਲ ਉਹ ਪੰਜਾਬ ਸਿਵਲ ਸਕੱਤਰੇਤ ਸਮੇਤ ਚੰਡੀਗੜ੍ਹ ਵਿਚਲੇ ਪੰਜਾਬ ਸਰਕਾਰ ਦੇ ਦਫਤਰਾਂ ਵਿੱਚ ਦਾਖਲ ਹੋ ਸਕਣਗੇ। ਇਹ ਫੈਸਲਾ ਚੁਣੇ ਹੋਏ ਪ੍ਰਤੀਨਿਧਾਂ ਦੇ ਮਾਣ ਤੇ ਸਤਿਕਾਰ ਵਾਸਤੇ ਲਿਆ ਗਿਆ ਹੈ। ਇਹ ਕਾਰਡ ਸਬੰਧਤ ਜ਼ਿਲ੍ਹੇ ਦੇ ਡੀਸੀ ਅਤੇ ਐੱਸਡੀਐੱਮ ਦਫ਼ਤਰ ਵੱਲੋਂ ਜਾਰੀ ਕੀਤੇ ਜਾਣਗੇ, ਜਿਸ ਲਈ ਫਾਰਮੈਟ ਸੂਬਾ ਸਰਕਾਰ ਬਣਾਏਗੀ।

Exit mobile version