ਬਿਉਰੋ ਰਿਪੋਰਟ – ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਫਿਰ ਦਿੱਲੀ ਕੂਚ (Delhi Kooch) ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਵੱਡੇ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan SIngh Pandher) ਨੇ ਪੰਜਾਬ ਸਰਕਾਰ ‘ਤੇ ਜੰਮ ਕੇ ਭੜਾਸ ਕੱਢੀ ਹੈ। ਦੱਸ ਦੇਈਏ ਕਿ ਅੱਜ ਸ਼ੰਭੂ ਬਾਰਡਰ ‘ਤੇ ਵੱਡੀ ਗਿਣਤੀ ਵਿਚ ਪੰਜਾਬ ਪੁਲਿਸ ਤਾਇਨਾਤ ਹੈ। ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਪੁਲਿਸ ਮੀਡੀਆ ਨੂੰ ਕਵਰੇਜ਼ ਕਰਨ ਤੋਂ ਰੋਕ ਰਹੀ ਹੈ। ਪੰਧੇਰ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਤੋਂ ਸਵਾਲ ਕਰ ਪੁੱਛਿਆ ਹੈ ਕਿ ਉਹ ਪੰਜਾਬ ਦੇ ਨਾਲ ਹਨ ਜਾ ਫਿਰ ਕੇਂਦਰ ਸਰਕਾਰ ਦੇ। ਇਸ ਦੇ ਨਾਲ ਹੀ ਹੋਰ ਕਿਸਾਨ ਲੀਡਰਾਂ ਨੇ ਦੱਸਿਆ ਕਿ ਮੀਡੀਆ ਨੂੰ ਮੋਰਚੇ ਵਾਲੀ ਥਾਂ ਤੋਂ 2 ਕਿਲੋਮੀਟਰ ਦੂਰ ਰਹਿਣ ਦੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਘਟਨਾ ਦੀ ਸਯੁੰਕਤ ਕਿਸਾਨ ਮੋਰਚਾ ਗੈਰ ਰਾਜਨੀਤੀਕ ਵੱਲੋਂ ਨਿਖੇਧੀ ਕੀਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਕੂਚ ਕੀਤਾ ਗਿਆ ਸੀ ਪਰ ਉਸ ਦਿਨ ਵੀ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਸ਼ੰਭੂ ਬਾਰਡਰ ਟੱਪਣ ਨਹੀਂ ਦਿੱਤਾ ਅੱਜ ਫਿਰ ਕਿਸਾਨ ਦਿੱਲੀ ਕੂਚ ਕਰ ਰਹੇ ਹਨ। ਪਰ ਹਰਿਆਣਾ ਸਰਕਾਰ ਕਿਸਾਨਾਂ ਨੂੰ ਅੱਜ ਵੀ ਹਰ ਹੀਲੇ ਦਿੱਲੀ ਪਹੁੰਚਣ ਨਹੀਂ ਦੇਣਾ ਚਾਹੁੰਦੀ।
ਇਹ ਵੀ ਪੜ੍ਹੋ – ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ 15 ਦਸੰਬਰ ਨੂੰ