Punjab

ਸਰਵਨ ਸਿੰਘ ਪੰਧੇਰ ਨੇ ਕਿਸਾਨਾਂ ਦਾ ਕੀਤਾ ਧੰਨਵਾਦ! ਚੋਣ ਕਮਿਸ਼ਨ ‘ਤੇ ਲਗਾਇਆ ਵੱਡਾ ਇਲਜ਼ਾਮ

ਬਿਊਰੋ ਰਿਪੋਰਟ – ਕਿਸਾਨ ਲੀਡਰ ਸਰਵਨ ਸਿੰਘ ਪੰਧੇਰ (Sarwan Singh Pandher) ਨੇ ਕਿਸਾਨਾਂ ਵੱਲੋਂ ਕਿਸਾਨ ਅੰਦੋਲਨ-2 ਦੇ 200 ਦਿਨ ਪੂਰੇ ਹੋਣ ‘ਤੇ ਕੀਤੀ ਗਈ ਮਹਾਂਪੰਚਾਇਤ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਸ਼ੰਭੂ ਬਾਰਡਰ ਤੋਂ ਬੋਲਦਿਆਂ ਕਿਹਾ ਕਿ ਦੇਸ਼ ਦੀਆਂ ਅਖਬਾਰਾਂ ਅਤੇ ਏਜੰਸੀਆਂ ਨੇ ਸਰਵੇ ਕਰਵਾਇਆ ਹੈ, ਜਿਸ ਵਿੱਚ 87 ਪ੍ਰਤੀਸ਼ਤ ਲੋਕ ਐਮ.ਐਸ.ਪੀ ਦੀ ਕਾਨੂੰਨ ਗਰੰਟੀ ਨਾਲ ਸਹਿਮਤ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸ ਫੈਸਲੇ ਨੂੰ ਦੇਖਦੇ ਹੋਏ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮਨ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਮਹਾਰਾਸ਼ਟਰ ਵਿੱਚ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਪਿੱਛੇ ਚੱਲ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ ਭਾਜਪਾ ਨੂੰ ਫਾਇਦਾ ਪਹੁੰਚਾਉਣ ਲਈ ਹਰਿਆਣਾ ਵਿਧਾਨ ਸਭਾ ਦੀ ਤਰੀਕ ਬਦਲੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਭਾਜਪਾ ਦੀ ਕਾਰਗੁਜਾਰੀ ਸਹੀ ਨਹੀਂ ਹੈ।

ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਧਰਨੇ ਵਿੱਚ ਬਣਦੀ ਮਦਦ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਕਿਸਾਨ ਧਰਨੇ ਵਿੱਚ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਕੋਈ ਮੁਆਵਜ਼ਾ ਤੇ ਨੌਕਰੀ ਨਹੀਂ ਦਿੱਤੀ ਹੈ।

ਇਹ ਵੀ ਪੜ੍ਹੋ –   ਹਮਾਸ ਦੀ ਸੁਰੰਗ ‘ਚੋਂ ਮਿਲੀਆਂ 6 ਇਜ਼ਰਾਈਲੀ ਬੰਧਕਾਂ ਦੀਆਂ ਲਾਸ਼ਾਂਨ