Punjab

ਮਣੀਪੁਰ ਮਾਮਲੇ ਖ਼ਿਲਾਫ਼ ਪੰਜਾਬ ਕਾਂਗਰਸ ਵੱਲੋਂ ਲੁਧਿਆਣਾ ‘ਚ ਸੱਤਿਆਗ੍ਰਹਿ , ਮੱਥੇ ‘ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ‘ਤੇ ਬੈਠੇ ਕਾਂਗਰਸੀ ਲੀਡਰ…

Satyagraha by Punjab Congress in Ludhiana against Manipur issue, Congress leader sitting on silent fast with black band on his forehead...

ਲੁਧਿਆਣਾ :  ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਕਾਂਗਰਸ ਨੇ ਸੱਤਿਆਗ੍ਰਹਿ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੇ ਦਾਣਾ ਮੰਡੀ ਪਹੁੰਚ ਕੇ ਮੱਥੇ ‘ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ਰੱਖਿਆ। ਇਸ ਹੜਤਾਲ ਵਿੱਚ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹਨ।

ਸੱਤਿਆਗ੍ਰਹਿ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ਲਖਬੀਰ ਲੱਖਾ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਸ਼ਮੂਲੀਅਤ ਕੀਤੀ।

ਕੇਂਦਰ ਸਰਕਾਰ ਖ਼ਿਲਾਫ਼ ਤਖ਼ਤੀਆਂ ਫੜੀਆਂ ਹੋਈਆਂ ਹਨ

ਮੌਨ ਵਰਤ ਦੌਰਾਨ ਆਗੂਆਂ ਨੇ ਆਪਣੀ ਗੱਲ ਲੋਕਾਂ ਸਾਹਮਣੇ ਰੱਖਣ ਲਈ ਵੱਖ-ਵੱਖ ਨਾਅਰਿਆਂ ਵਾਲੇ ਕੇਂਦਰ ਸਰਕਾਰ ਵਿਰੋਧੀ ਤਖ਼ਤੀਆਂ ਫੜੀਆਂ ਹੋਈਆਂ ਹਨ। ਇਸ ਮੌਨ ਸੱਤਿਆਗ੍ਰਹਿ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਿੱਸਾ ਲੈਣ ਪਹੁੰਚ ਰਹੇ ਹਨ। ਇਹ ਪ੍ਰਦਰਸ਼ਨ ਸ਼ਾਮ 5 ਵਜੇ ਤੱਕ ਜਾਰੀ ਰਹੇਗਾ।

ਮਣੀਪੁਰ ਵਿੱਚ ਵਾਪਰ ਰਹੇ ਅਰਾਜਕ ਤੱਤਾਂ ਦੀ ਨਿਖੇਧੀ ਕਰਦਿਆਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਿੰਸਾ ਤੋਂ ਪ੍ਰਭਾਵਿਤ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ।

ਮੌਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਆਗੂਆਂ ਨੇ ਕਿਹਾ ਕਿ ਮਨੀਪੁਰ ਵਿੱਚ ਵਾਪਰੀ ਬਹੁਤ ਹੀ ਦਰਦਨਾਕ ਘਟਨਾ ਨੇ ਉਨ੍ਹਾਂ ਨੂੰ ਰੋਂ ਦਿੱਤਾ ਹੈ। ਭਾਰਤ ਮਾਤਾ ਰੋ ਰਹੀ ਹੈ ਕਿ ਅੱਜ ਉਨ੍ਹਾਂ ਦੀਆਂ ਧੀਆਂ ਨਾਲ ਕੀ ਹੋ ਰਿਹਾ ਹੈ। ਜਦੋਂ ਸਰਕਾਰ ਲੋਕਾਂ ਵਿੱਚ ਨਫ਼ਰਤ ਪੈਦਾ ਕਰਦੀ ਹੈ ਤਾਂ ਅਜਿਹੀਆਂ ਜ਼ਾਲਮਾਨਾ ਘਟਨਾਵਾਂ ਵਾਪਰਦੀਆਂ ਹਨ। ਜੋ ਹੁਣ ਸਹਿਣਯੋਗ ਨਹੀਂ ਹੈ। ਇਸ ਸਮੇਂ ਪੂਰਾ ਦੇਸ਼ ਮਨੀਪੁਰ ਦੇ ਨਾਲ ਖੜ੍ਹਾ ਹੈ। ਰਾਸ਼ਟਰਪਤੀ ਤੋਂ ਮਣੀਪੁਰ ਸਰਕਾਰ ਨੂੰ ਬਰਖਾਸਤ ਕਰਨ ਅਤੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ।