India

2 ਹਜ਼ਾਰ ਰੁਪਏ ਨੂੰ ਲੈ ਕੇ SBI ਦਾ ਫੈਸਲਾ , ਬਿਨਾਂ ਸ਼ਨਾਖਤੀ ਕਾਰਡ ਜਾਂ ਫਾਰਮ ਦੇ ਬਦਲੇ ਜਾਣਗੇ 2 ਹਜ਼ਾਰ ਦੇ 10 ਨੋਟ

SBI's decision regarding 2 thousand rupees, 10 notes of 2 thousand will be exchanged without ID card or form

ਦਿੱਲੀ : ਭਾਰਤੀ ਸਟੇਟ ਬੈਂਕ ਵੱਲੋਂ 2000 ਦੇ ਨੋਟ ਬਦਲਣ ਨੂੰ ਲੈ ਕੇ ਇਸ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਵਿਚ ਕਿਹਾ ਗਿਆ 20,000 ਰੁਪਏ ਤੱਕ ਜਾਂ 2000 ਰੁਪਏ ਦੇ 10 ਨੋਟ ਬਦਲਣ ਲਈ ਕਿਸੇ ਵੀ ਤਰ੍ਹਾਂ ਦੇ ਫਾਰਮ ਜਾਂ ਸਲਿੱਪ ਭਰਨ ਦੀ ਲੋੜ ਨਹੀਂ ਹੋਵੇਗੀ।

ਇਸ ਤੋਂ ਇਲਾਵਾ ਇੰਨੇ ਨੋਟ ਬਦਲਣ ਲਈ ਲੋਕਾਂ ਨੂੰ ਕੋਈ ਪਛਾਣ ਪੱਤਰ ਦਿਖਾਉਣਾ ਜ਼ਰੂਰੀ ਨਹੀਂ ਹੈ। ਐਸਬੀਆਈ ਵੱਲੋਂ ਜਾਰੀ ਹਦਾਇਤਾਂ ਵਿੱਚ ਸ਼ਾਖਾ ਪ੍ਰਬੰਧਕਾਂ ਨੂੰ ਨੋਟ ਬਦਲਣ ਦੀ ਪ੍ਰਕਿਰਿਆ ਨੂੰ ਸਰਲ ਅਤੇ ਤੇਜ਼ ਬਣਾਉਣ ਲਈ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

ਭਾਰਤੀ ਸਟੇਟ ਬੈਂਕ (ਐੱਸਬੀਆਈ) ਨੇ ਆਪਣੇ ਸਾਰੇ ਮੁਕਾਮੀ ਮੁੱਖ ਦਫ਼ਤਰਾਂ ਨੂੰ ਭੇਜੇ ਪੱਤਰ ਵਿੱਚ ਸਾਫ਼ ਕਰ ਦਿੱਤਾ ਹੈ ਕਿ 2000 ਰੁਪਏ ਦੇ ਨੋਟ ਬਦਲਵਾਉਣ ਲਈ ਆਏ ਵਿਅਕਤੀਆਂ ਨੂੰ ਕਿਸੇ ਤਰ੍ਹਾਂ ਦੀ ਪਰਚੀ ਭਰਨ ਲਈ ਨਾ ਆਖਿਆ ਜਾਵੇ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਸ਼ੁੱਕਰਵਾਰ ਨੂੰ ਚਾਣਚੱਕ ਲਏ ਫੈਸਲੇ ਵਿੱਚ 2000 ਰੁਪਏ ਦੇ ਕਰੰਸੀ ਨੋਟ ਵਾਪਸ ਲੈਣ ਦਾ ਐਲਾਨ ਕੀਤਾ ਸੀ।

ਕੇਂਦਰੀ ਬੈਂਕ ਨੇ ਕਿਹਾ ਸੀ ਕਿ ਇਕ ਦਿਨ ਵਿੱਚ ਇਕ ਵਿਅਕਤੀ ਨੂੰ ਵੱਧ ਤੋਂ ਵੱਧ 20 ਹਜ਼ਾਰ ਰੁਪਏ ਭਾਵ 2000 ਰੁਪਏ ਦੇ ਦਸ ਨੋਟ ਬਦਲਾਉਣ ਦੀ ਹੀ ਖੁੱਲ੍ਹ ਰਹੇਗੀ। ਅਜਿਹੇ ਨੋਟਾਂ ਨੂੰ ਆਪਣੇ ਖਾਤੇ ਵਿੱਚ ਜਮ੍ਹਾਂ ਕਰਨ ਬਾਰੇ ਆਰਬੀਆਈ ਨੇ ਭਾਵੇਂ ਕੋਈ ਸੀਮਾ ਨਿਰਧਾਰਤ ਨਹੀਂ ਕੀਤੀ ਹੈ ਪਰ ਇਹ ਕੇਵਾਈਸੀ ‘ਆਪਣੇ ਗਾਹਕ ਨੂੰ ਜਾਣੋ’ ਦੇ ਮੌਜੂਦਾ ਨਿਯਮਾਂ ਅਤੇ ਹੋਰ ਲਾਗੂ ਕਾਨੂੰਨੀ ਲੋੜਾਂ ਦੀ ਪਾਲਣਾ ਦੇ ਅਧੀਨ ਹੋਵੇਗਾ। ਨੋਟ ਜਮ੍ਹਾਂ ਕਰਵਾਉਣ ਜਾਂ ਬਦਲਣ ਲਈ ਲੋਕਾਂ ਨੂੰ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ