The Khalas Tv Blog India ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 1000 ਕਰੋੜ ਦਾ ਭੁਗਤਾਨ ਕਰਨ ਲਈ NGT ਦੇ ਹੁਕਮਾਂ ’ਤੇ ਲਾਈ ਰੋਕ
India Punjab

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 1000 ਕਰੋੜ ਦਾ ਭੁਗਤਾਨ ਕਰਨ ਲਈ NGT ਦੇ ਹੁਕਮਾਂ ’ਤੇ ਲਾਈ ਰੋਕ

ਨਵੀਂ ਦਿੱਲੀ: ਸੁਪਰੀਮ ਕੋਰਟ (Supreme Court) ਨੇ ਪੰਜਾਬ ਨੂੰ 1,000 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਦੇ ਆਦੇਸ਼ ‘ਤੇ ਰੋਕ ਲਗਾ ਦਿੱਤੀ ਹੈ।

NGT ਪੰਜਾਬ ਸਰਕਾਰ ਨੂੰ ਵਾਤਾਵਰਨ ਹਰਜਾਨੇ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਸੂਬੇ ਵਿਚ ਵਿੱਚ ਰਹਿੰਦ-ਖੂੰਹਦ ਅਤੇ ਅਣਸੋਧੇ ਸੀਵਰੇਜ ਦਾ ਪ੍ਰਬੰਧਨ ਕਰਨ ਵਿੱਚ ਅਸਫ਼ਲ ਰਹਿਣ ਲਈ ਪੰਜਾਬ ਸਰਕਾਰ ਨੂੰ ਇਹ ਹਰਜਾਨਾ ਲਾਇਆ ਗਿਆ ਸੀ।

ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਐੱਨਜੀਟੀ ਦੇ ਹੁਕਮਾਂ ਖ਼ਿਲਾਫ਼ ਸੂਬਾ ਸਰਕਾਰ ਵੱਲੋਂ ਦਾਇਰ ਅਪੀਲ ’ਤੇ ਕੇਂਦਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੂੰ ਨੋਟਿਸ ਜਾਰੀ ਕੀਤਾ ਹੈ।

ਇਸ ਮੌਕੇ ਸੂਬਾ ਸਰਕਾਰ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਪੇਸ਼ ਹੋਏ। ਐੱਨਜੀਟੀ ਨੇ ਆਪਣੇ 25 ਜੁਲਾਈ ਦੇ ਹੁਕਮਾਂ ਵਿੱਚ ਮੁੱਖ ਸਕੱਤਰ ਰਾਹੀਂ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਵਾਤਾਵਰਨ ਹਰਜਾਨੇ ਵਜੋਂ 10,261,908,000 ਰੁਪਏ ਇੱਕ ਮਹੀਨੇ ਦੇ ਅੰਦਰ ਅੰਦਰ ਜਮ੍ਹਾਂ ਕਰਾਉਣ।

Exit mobile version