The Khalas Tv Blog Punjab ਨਾੜ ਦੀ ਅੱ ਗ ਕਾਰਨ ਹਾਦ ਸੇ ਦਾ ਸ਼ਿ ਕਾਰ ਹੋਈ ਸਕੂਲ ਬੱਸ
Punjab

ਨਾੜ ਦੀ ਅੱ ਗ ਕਾਰਨ ਹਾਦ ਸੇ ਦਾ ਸ਼ਿ ਕਾਰ ਹੋਈ ਸਕੂਲ ਬੱਸ

‘ਦ ਖ਼ਾਲਸ ਬਿਊਰੋ : ਬਟਾਲਾ ਨੇੜਲੇ ਪਿੰਡ ਬਰਕੀਵਾਲ ਵਿੱਚ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਲਗਾਈ ਅੱ ਗ ਦੀ ਲਪੇਟ ‘ਚ ਆਉਣ ਨਾਲ ਇੱਕ ਨਿੱਜੀ ਸਕੂਲ ਦੀ ਬੱਸ ਹਾਦ ਸੇ ਦਾ ਸ਼ਿ ਕਾਰ ਹੋ ਗਈ ਹੈ। ਬੱਸ ਅੱਗ ਦੀ ਲਪੇਟ ‘ਚ ਆਉਣ ਨਾਲ ਪਲਟ ਗਈ ਤੇ ਪਲਟਣ ਤੋਂ ਬਾਅਦ ਡਰਾਈਵਰ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਬੜੀ ਜੱਦੋ-ਜਹਿਦ ਨਾਲ ਬੱਸ ‘ਚ ਸਵਾਰ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ ਅਤੇ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਹੈ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਜਿਸ ਵਿਚ 42 ਬੱਚੇ ਸਵਾਰ ਸਨ। ਸਕੂਲ ਤੋਂ ਬੱਸ ਬੱਚਿਆਂ ਨੂੰ ਲੈ ਕੇ ਬੱਚਿਆਂ ਦੇ ਘਰਾਂ ਨੂੰ ਛੱਡਣ ਜਾ ਰਹੀ ਜਦ ਇਕ ਪਾਸੇ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਨਾੜ ਨੂੰ ਲੱਗੀ ਅੱਗ ਦੇ ਨਾਲ ਬੱਸ ਦਾ ਡਰਾਈਵਰ ਸੰਤੁਲਨ ਖੋ ਬੈਠਾ ਤੇ ਬੱਸ ਖੇਤਾਂ ਚ ਪਲਟ ਗਈ ਤੇ ਇਸ ਦੇ ਨਾਲ ਹੀ ਆਪਣੇ ਹੀ ਬੱਸ ਨੂੰ ਆਪਣੀ ਲਪੇਟ ਚ ਲੈ ਲਿਆ।

ਭਿ ਆਨਕ ਅੱਗ ਦੀ ਲਪੇਟ ‘ਚ ਆਈ ਬੱਸ ਪੂਰੀ ਤਰ੍ਹਾਂ ਸ ੜ ਗਈ। ਘਟ ਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਅਤੇ ਬਟਾਲਾ ਤੋਂ ਫਾਇਰ ਬ੍ਰਿਗੇਡ ਦੀ ਟੀਮ  ਮੌਕੇ ‘ਤੇ ਪਹੁੰਚ ਗਈ, ਜਿਨ੍ਹਾਂ ਨੇ ਭਾਰੀ ਜੱਦੋ ਜਹਿਦ ਨਾਲ ਪਿੰਡ ਵਾਸੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ।ਦੱਸ ਦਈਏ ਕਿ ਇਸ ਦੌਰਾਨ ਬੱਸ ਵਿੱਚ 42  ਬੱਚੇ ਸਵਾਰ ਸਨ ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਬੜੀ ਮੁਸ਼ੱਕਤ ਦੇ ਮਗਰੋ ਬਾਹਰ ਕੱਢਿਆ । ਇਸ ਦੌਰਾਨ ਕਈ ਬੱਚੇ ਜਖ ਮੀ ਵੀ ਹੋ ਗਏ । ਜਿਹਨਾਂ ਨੂੰ ਬਟਾਲਾ ਦੇ ਵੱਖ ਵੱਖ ਨਿੱਜੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ।

Exit mobile version