ਚੰਡੀਗੜ੍ਹ : ਕੱਲ੍ਹ ਤੋਂ ਪੰਜਾਬ ਦੇ ਸਾਰੇ ਸਕੂਲ ਸਵੇਰੇ 9 ਵਜੇ ਲੱਗਣਗੇ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਸਕੂਲਾਂ ਦਾ ਪਹਿਲੀ ਨਵੰਬਰ ਤੋਂ ਸਮਾਂ ਬਦਲ ਜਾਵੇਗਾ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ, ਜੋ ਕਿ 28 ਫਰਵਰੀ ਤੱਕ ਲਾਗੂ ਰਹਿਣਗੇ। ਪਹਿਲੀ ਨਵੰਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਲੱਗਣਗੇ ਜਦਕਿ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਲੱਗਣਗੇ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਸਮ ਵਿੱਚ ਬਦਲਾਅ ਦੇ ਚੱਲਦਿਆਂ ਹੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ।

Related Post
Lifestyle, Punjab, Technology
ਪੰਜਾਬ ’ਚ ਮੋਡੀਫਾਈਡ ਗੱਡੀਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਗੱਡੀ
November 10, 2025
