The Khalas Tv Blog Punjab ਸਕੂਲ ਵੈਨ ਨੂੰ ਬੱਸ ਨੇ ਮਾਰੀ ਟੱਕਰ, ਇੱਕ ਵਿਦਿਆਰਥਣ ਦੀ ਮੌਤ
Punjab

ਸਕੂਲ ਵੈਨ ਨੂੰ ਬੱਸ ਨੇ ਮਾਰੀ ਟੱਕਰ, ਇੱਕ ਵਿਦਿਆਰਥਣ ਦੀ ਮੌਤ

 ਫਰੀਦਕੋਟ ਵਿਚ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ ਹੈ ਜਿਸ ਦੌਰਾਨ ਸਕੂਲ ਵੈਨ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ। ਜਦਕਿ 10 ਸਕੂਲੀ ਬੱਚੇ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਵਿਚ ਤਿੰਨ ਵਿਦਿਆਰਥਣਾਂ ਸਮੇਤ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿਚ 2 ਸਕੀਆਂ ਭੈਣਾਂ ਸ਼ਾਮਲ ਹਨ। ਸਕੂਲ ਵੈਨ ਸ਼ਹੀਦ ਗੰਜ ਪਬਲਿਕ ਸਕੂਲ ਮੁਦਕੀ ਦੀ ਦੱਸੀ ਜਾ ਰਹੀ ਹੈ। ਹਾਦਸੇ ਵਿਚ ਦੋਨਾਂ ਬੱਸਾਂ ਦੇ ਪਰਖੱਚੇ ਉੱਡ ਗਏ।

ਇਸ ਟੱਕਰ ਵਿਚ ਵੈਨ ਚਾਲਕ ਨੂੰ ਵੀ ਬੁਰੀ ਤਰ੍ਹਾਂ ਸੱਟਾਂ ਲੱਗੀਆਂ ਹਨ। ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਦਸਤੇ ਅਤੇ ਪੁਲਿਸ ਅਧਿਕਾਰੀਆਂ ਅਤੇ ਲੋਕਾਂ ਵਲੋਂ ਬੱਚਿਆਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਮੌਕੇ ’ਤੇ ਮੌਜੂਦ ਲੋਕਾਂ ਅਨੁਸਾਰ ਅੰਮ੍ਰਿਤਸਰ ਪਾਸੇ ਤੋਂ ਆ ਰਹੀ ਇਕ ਨਿੱਜੀ ਬੱਸ ਬਹੁਤ ਹੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜਿਸ ਨੇ ਸਾਹਮਣੇ ਸਕੂਲ ਵੈਨ ਨੂੰ ਟੱਕਰ ਮਾਰ ਦਿੱਤੀ। ਮੌਕੇ ’ਤੇ ਪਹੁੰਚੇ ਐਸ.ਐਸ.ਪੀ. ਫਰੀਦਕੋਟ ਵਲੋਂ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨਾਲ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਵੀ ਮੌਜੂਦ ਸਨ ਡਿਪਟੀ ਕਮਿਸ਼ਨਰ ਵਨੀਤ ਕੁਮਾਰ ਨੇ ਦੱਸਿਆ ਕਿ ਬੱਚਿਆਂ ਤੇਜ਼ ਰਫਤਾਰ ਬੱਸ ਵਾਲੇ ਡਰਾਈਵਰ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ।

Exit mobile version