ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਦੇ ਲਗਾਤਾਰ ਤੀਜੇ ਦਿਨ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਅੰਮ੍ਰਿਤਸਰ, ਤਰਨਤਾਰਨ ਅਤੇ ਪਠਾਨਕੋਟ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੇ ਵੀ 13 ਮਈ, ਮੰਗਲਵਾਰ ਨੂੰ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਫਾਜ਼ਿਲਕਾ ਪ੍ਰਸ਼ਾਸਨ ਨੇ ਅਗਲੇ 2 ਦਿਨਾਂ ਲਈ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ।ਵਿਦਿਆਰਥੀਆਂ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਫੈਸਲਾ ਲਿਆ ਹੈ।