India

ਭਾਰਤ ਵਿੱਚ 23 ਨਵੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ-ਕਾਲਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਨੌਂਵੀਂ ਜਮਾਤ ਤੋਂ 12ਵੀਂ ਜਮਾਤ ਦੀਆਂ ਕਲਾਸਾਂ 23 ਨਵੰਬਰ ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਇਸਦੇ ਨਾਲ ਹੀ ਫਾਈਨਲ ਈਅਰ ਕਾਲਜ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ 23 ਨਵੰਬਰ ਤੋਂ ਮੁੜ ਸ਼ੁਰੂ ਹੋਣਗੀਆਂ। ਗੁਜਰਾਤ ਦੇ ਸਿੱਖਿਆ ਮੰਤਰੀ ਭੂਪੇਂਦਰਸਿੰਨ੍ਹ ਚੁਦਸਮਾ ਨੇ ਇਸਦੀ ਜਾਣਕਾਰੀ ਦਿੱਤੀ। ਇਸ ਦੌਰਾਨ ਭਾਰਤ ਸਰਕਾਰ ਵੱਲੋਂ ਕੋਰੋਨਾ ਤੋਂ ਬਚਣ ਲਈ ਜਾਰੀ ਕੀਤੇ ਗਏ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਜ਼ਰੂਰੀ ਹੋਵੇਗੀ।

ਕੋਰੋਨਾਵਾਇਰਸ ਮਹਾਂਮਾਰੀ ਕਾਰਨ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਸਕੂਲਾਂ-ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਸੀ, ਜਿਸ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਕਾਫੀ ਅਸਰ ਪੈ ਰਿਹਾ ਸੀ। ਹੁਣ ਭਾਰਤ ਸਰਕਾਰ ਨੇ ਕੋਰੋਨਾ ਨਿਯਮਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ-ਕਾਲਜ ਮੁੜ ਖੋਲ੍ਹਣ ਦਾ ਫੈਸਲਾ ਲਿਆ ਹੈ। ਪੰਜਾਬ ਵਿੱਚ 16 ਨਵੰਬਰ ਤੋਂ ਕਾਲਜ ਖੁੱਲ੍ਹਣ ਜਾ ਰਹੇ ਹਨ।