India Punjab

ਹਰਿਆਣਾ ਦੇ 4 ਜ਼ਿਲ੍ਹਿਆਂ ‘ਚ ਪ੍ਰਦੂਸ਼ਣ ਕਾਰਨ 17 ਨਵੰਬਰ ਤੱਕ ਬੰਦ ਹੋਏ ਸਕੂਲ

‘ਦ ਖ਼ਾਲਸ ਬਿਊਰੋ :- ਹਵਾ ਪ੍ਰਦੂਸ਼ਣ ਦੀ ਸਮੱਸਿਆ ਦਿਨੋਂ-ਦਿਨ ਵੱਧਦੀ ਹੀ ਜਾ ਰਹੀ ਹੈ। ਪ੍ਰਦੂਸ਼ਣ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ 4 ਜ਼ਿਲ੍ਹਿਆਂ ਵਿੱਚ 17 ਨਵੰਬਰ ਤੱਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸਰਕਾਰ ਵੱਲੋਂ ਕੌਮੀ ਰਾਜਧਾਨੀ ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਤੋਂ ਬਾਅਦ ਲਿਆ ਗਿਆ ਹੈ। ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ ਕੌਮੀ ਰਾਜਧਾਨੀ ਖੇਤਰ (NCR) ਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਅਤੇ ਝੱਜਰ ਜ਼ਿਲਿਆਂ ਦੇ ਸਕੂਲ ਬੰਦ ਕੀਤੇ ਗਏ ਹਨ। ਸਰਕਾਰ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਇਸ ਨਾਲ ਹੀ ਹਰ ਤਰ੍ਹਾਂ ਦੇ ਨਿਰਮਾਣ ਕਾਰਜਾਂ ‘ਤੇ ਵੀ ਪਾਬੰਦੀ ਹੋਵੇਗੀ। ਨਗਰ ਨਿਗਮਾਂ ਵੱਲੋਂ ਕੂੜਾ ਸਾੜਨ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ ਪਰਾਲੀ ਸਾੜਨ ‘ਤੇ ਵੀ ਪਾਬੰਦੀ ਰਹੇਗੀ।