‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਸਕੂਲਾਂ ਵਿੱਚ 22 ਅਪ੍ਰੈਲ ਤੋਂ ਲੈ ਕੇ 31 ਮਈ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁੱਜਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 22 ਅਪ੍ਰੈਲ ਤੋਂ ਲੈ ਕੇ 31 ਮਈ ਤੱਕ ਗਰਮੀਆਂ ਦੀ ਛੁੱਟੀਆਂ ਕਰਨ ਦਾ ਐਲਾਨ ਕਰ ਦਿੱਤਾ ਹੈ। ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਵੱਡਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 12ਵੀਂ ਜਮਾਤ ਦੇ ਇਮਤਿਹਾਨਾਂ ਦੇ ਆਫਲਾਈਨ ਜਾਂ ਆਨਲਾਈਨ ਹੋਣ ਬਾਰੇ ਕੋਈ ਫੈਸਲਾ ਨਹੀਂ ਕੀਤਾ ਗਿਆ।
