‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਪ੍ਰਸ਼ਾਸਨ ਨੇ 19 ਜੁਲਾਈ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਸਕੂਲ ਆਉਣ ਲਈ ਵਿਦਿਆਰਥੀਆਂ ਨੂੰ ਮਾਪਿਆਂ ਦੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ। ਕੋਚਿੰਗ ਸੰਸਥਾਵਾਂ ਨੂੰ 19 ਜੁਲਾਈ ਤੋਂ ਇਸ ਸ਼ਰਤ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਕਿ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ ਨੂੰ ਵੈਕਸੀਨ ਦੀ ਘੱਟੋ-ਘੱਟ ਇੱਕ ਖੁਰਾਕ ਲੱਗੀ ਹੋਵੇ। ਸੰਸਥਾਵਾਂ ਵਿੱਚ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।
ਹੋਰ ਕਿਹੜੇ ਲਏ ਗਏ ਫੈਸਲੇ
• ਸਿਨੇਮਾ ਹਾਲ 50% ਸਮਰੱਥਾ ਨਾਲ ਖੁੱਲ੍ਹਣਗੇ।
• ਰਾਕ ਗਾਰਡਨ ਵੀ ਖੁੱਲ੍ਹੇਗਾ।
• ਵਿਆਹ ਸਮਾਗਮ ਵਿੱਚ 200 ਮਹਿਮਾਨ ਸ਼ਾਮਲ ਹੋ ਸਕਦੇ ਹਨ।
• ਕਰੋਨਾ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।