Others

ਪੰਜਾਬ ‘ਚ ਇਨ੍ਹਾਂ ਜ਼ਿਲ੍ਹਿਆਂ ’ਚ ਅੱਜ ਨਹੀਂ ਖੁੱਲ੍ਹਣਗੇ ਸਕੂਲ

ਪੰਜਾਬ ਵਿੱਚ ਜੰਗਬੰਦੀ ਦੇ ਫੈਸਲੇ ਤੋਂ ਬਾਅਦ ਹਾਲਾਤ ਕੁਝ ਸੁਧਰੇ ਹਨ, ਪਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨਵੇਂ ਫੈਸਲੇ ਲੈ ਰਿਹਾ ਹੈ। ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਪਠਾਨਕੋਟ ਵਿੱਚ ਸਕੂਲ ਅਜੇ ਬੰਦ ਹਨ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵਿਦਿਅਕ ਅਦਾਰੇ 12 ਮਈ 2025 ਤੋਂ ਖੁੱਲ੍ਹ ਗਏ ਹਨ।

ਸੰਗਰੂਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਟੀ. ਬੈਨਿਥ ਨੇ ਦੱਸਿਆ ਕਿ ਭਾਰਤ ਅਤੇ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਿਵਲ ਡਿਫੈਂਸ ਐਕਟ, 1968 ਅਧੀਨ “ਮੌਕ ਡਰਿੱਲ” ਕੀਤੀਆਂ ਜਾ ਰਹੀਆਂ ਹਨ। ਇਸ ਕਾਰਨ ਸੰਗਰੂਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 12 ਮਈ 2025 ਨੂੰ ਬੰਦ ਰਹਿਣਗੀਆਂ। ਅਧਿਆਪਕ ਘਰੋਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ। ਜ਼ਿਲ੍ਹਾ ਸਿੱਖਿਆ ਅਫਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ।

ਇਸੇ ਤਰ੍ਹਾਂ, ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 12 ਮਈ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਬੰਦ ਰਹਿਣਗੇ। ਬਰਨਾਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੀ ਸਮੂਹ ਵਿਦਿਅਕ ਅਦਾਰਿਆਂ ਨੂੰ 12 ਮਈ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਧਿਆਪਕਾਂ ਨੂੰ ਸਕੂਲ ਨਾ ਬੁਲਾਇਆ ਜਾਵੇ ਅਤੇ ਸਕੂਲ ਪੂਰੀ ਤਰ੍ਹਾਂ ਬੰਦ ਰਹਿਣ। ਜ਼ਿਲ੍ਹਾ ਸਿੱਖਿਆ ਅਫਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ।

ਇਹ ਫੈਸਲੇ ਸੁਰੱਖਿਆ ਅਤੇ ਸੰਕਟਕਾਲੀ ਸਥਿਤੀਆਂ ਨਾਲ ਨਜਿੱਠਣ ਲਈ ਲਏ ਗਏ ਹਨ, ਅਤੇ ਇਹ ਹੁਕਮ ਤੁਰੰਤ ਲਾਗੂ ਹੋਣਗੇ।