India Punjab

ਕੱਲ੍ਹ ਨਹੀਂ ਖੁੱਲ੍ਹਣਗੇ ਸਕੂਲ , ਦਿੱਲੀ ਦੇ ਅਧਿਕਾਰੀਆਂ ਦੀ ਛੁੱਟੀ ਰੱਦ , ਕਈ ਦੁਕਾਨਾਂ ਰੁੜ੍ਹੀਆਂ

Schools will not open tomorrow, leave of Delhi officials canceled, many shops closed

ਦਿੱਲੀ : ਪਿਛਲੇ ਦਿਨ ਤੋਂ ਲਗਾਤਾਰ ਪੈ ਰਹੀ ਮੂਸਲੇਧਾਰ ਬਰਸਾਤ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਬਰਸਾਤੀ ਪਾਣੀ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਬਰਸਾਤੀ ਪਾਣੀ ਭਰ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ/ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਗਿਆਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੈਦਾ ਹੋਏ ਹੜ੍ਹ ਵਰਗੇ ਹਾਲਾਤ ਕਾਰਨ ਬੱਚਿਆਂ ਦਾ ਸਕੂਲ ਆਉਣਾ ਜਾਣਾ ਕਾਫੀ ਮੁਸ਼ਕਿਲ ਹੈ, ਜਿਸ ਕਾਰਨ 10 ਜੁਲਾਈ ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਵਿੱਚ ਪੈ ਰਹੇ ਭਾਰੀ ਮੀਂਹ ਕਰਕੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਸਾਰੇ ਸਰਕਾਰੀ ਅਧਿਕਾਰੀਆਂ ਦੀ ਐਤਵਾਰ ਦੀ ਛੁੱਟੀ ਰੱਦ ਕਰਦਿਆਂ ਉਨ੍ਹਾਂ ਨੂੰ ਫੀਲਡ ਵਿਚ ਜਾਣ ਦੀ ਹਦਾਇਤ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਕੈਬਨਿਟ ਮੰਤਰੀ ਤੇ ਮੇਅਰ ਸ਼ੈਲੀ ਓਬਰਾਏ ਸ਼ਹਿਰ ਵਿੱਚ ਮੀਂਹ ਕਰਕੇ ਅਸਰਅੰਦਾਜ਼ ਹੋਣ ਵਾਲੇ ਇਲਾਕਿਆਂ ਦਾ ਮੁਆਇਨਾ ਕਰਨਗੇ। ਮੁੱਖ ਮੰਤਰੀ ਨੇ ਹਿੰਦੀ ਵਿੱਚ ਕੀਤੇ ਟਵੀਟ ਵਿੱਚ ਕਿਹਾ, ‘‘ਭਲਕੇ ਦਿੱਲੀ ਵਿੱਚ 126 ਮਿਲੀਮੀਟਰ ਮੀਂਹ ਪਿਆ ਸੀ। ਦਿੱਲੀ ਨੂੰ ਹਰੇਕ ਮੌਨਸੂਨ ਦੌਰਾਨ ਕੁੱਲ ਮੀਂਹ ਦਾ 15 ਫੀਸਦ ਮਿਲਦਾ ਹੈ, ਜੋ ਪਿਛਲੇ 12 ਘੰਟਿਆਂ ਦੌਰਾਨ ਪੈ ਚੁੱਕਾ ਹੈ। ਮੀਂਹ ਦਾ ਪਾਣੀ ਇਕੱਠਾ ਹੋਣ ਕਰਕੇ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ।’’ ਦਿੱਲੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਅੱਜ ਸਵੇਰੇ ਅੱਠ ਵਜੇ ਤੱਕ 153 ਮਿਲੀਮੀਟਰ ਮੀਂਹ ਪਿਆ ਹੈ। ਮੌਸਮ ਵਿਭਾਗ ਮੁਤਾਬਕ ਜੁਲਾਈ 1982 ਮਗਰੋਂ ਇਹ ਇਕ ਦਿਨ ਵਿੱਚ ਪਏ ਮੀਂਹ ਦਾ ਸਿਖਰਲਾ ਅੰਕੜਾ ਹੈ। 25 ਜੂਨ 1982 ਨੂੰ ਦਿੱਲੀ ਵਿੱਚ 169.9 ਮਿਲੀਮੀਟਰ ਮੀਂਹ ਪਿਆ ਸੀ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਮ ਲੋਕਾਂ ਨੂੰ ਇੱਕ ਅਪੀਲ ਕੀਤੀ ਹੈ। ਬੈਂਸ ਨੇ ਟਵੀਟ ਕੀਤਾ ਕਿ ਹਲਕਾ ਵਾਸੀਆਂ ਨੂੰ ਬੇਨਤੀ ਹੈ ਕਿ ਪ੍ਰਸ਼ਾਸਨ ਦਾ ਸਾਥ ਦਿਓ, ਜਿਨ੍ਹਾਂ ਪਿੰਡਾਂ ਨੂੰ ਖ਼ਾਲੀ ਕਰਨੇ ਲਈ ਬੋਲਿਆ ਜਾ ਰਿਹਾ ਉਨ੍ਹਾਂ ਨੂੰ ਖਾਲੀ ਕਰੋ ਤੁਹਾਡਾ ਲੰਗਰ ਪਾਣੀ, ਰਹਿਣ ਦਾ ਪੂਰਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸਾਰੇ ਸਾਥੀਆਂ ਨੂੰ ਇਹ ਵੀ ਬੇਨਤੀ ਹੈ ਕਿ ਆਪਣੇ ਆਪਣੇ ਪਿੰਡ ਸ਼ਹਿਰ ਵਿੱਚ ਕੱਚੇ/ਕਮਜ਼ੋਰ ਮਕਾਨਾਂ ਵਿੱਚ ਰਹਿ ਰਹੇ ਲੋਕਾਂ ਦੀ ਮਦਦ ਕਰੋ, ਉਨ੍ਹਾਂ ਦੇ ਰਹਿਣ ਦਾ ਬੋਂਦੋਬਸਤ ਗੁਰੂ ਘਰ, ਮੰਦਿਰ, ਸੁਰੱਖਿਅਤ ਜਗ੍ਹਾ ਤੇ ਉਨ੍ਹਾਂ ਨੂੰ ਪੁੱਜਦਾ ਕਰੋ। ਇਸ ਤੋਂ ਇਲਾਵਾ ਪਸ਼ੂਆਂ ਦਾ ਦਾ ਵੀ ਸੰਭਾਲ ਕਰੋ ਉਨਾਂ ਨੂੰ ਵੀ ਸੁਰੱਖਿਅਤ ਸਥਾਨ ਤੇ ਪਹੁੰਚਾ ਦਿਉ। ਬਾਕੀ ਕਿਸੀ ਵੀ ਤਰ੍ਹਾਂ ਦੀ ਹੋਰ ਮੱਦਦ ਲਈ ਸਾਨੂੰ ਸੰਪਰਕ ਕਰੋ।

ਇੱਕ ਹੋਰ ਟਵੀਟ ਕਰਕੇ ਬੈਂਸ ਨੇ ਕਿਹਾ ਕਿ ਭਾਰੀ ਬਾਰਿਸ਼ ਨਾ ਰੁਕਣ ਕਰਕੇ ਮੇਰੇ ਅੰਨਦਪੁਰ ਸਾਹਿਬ ਹਲਕੇ ਵਿੱਚ ਹਾਲਾਤ ਵਿਗੜ ਰਹੇ ਨੇ । ਖੱਡਾਂ ਓਵਰਫਲੋ ਹਨ ਤੇ ਕਈ ਪਿੰਡਾਂ ਦੇ ਟੋਬੇ ਵੀ ਓਵਰਫਲੋ ਹੋ ਗਏ ਹਨ। ਨਹਿਰਾਂ ਨੂੰ ਸੁਰੱਖਿਅਤ ਰੱਖਣ ਲਈ BBMB ਦੀਆਂ ਟੀਮਾਂ ਲੱਗੀਆਂ ਹੋਈਆਂ ਹਨ। ਫਲਡ ਕੰਟਰੋਲ ਰੂਮ ਦਾ ਗੱਠਨ ਕਰ ਦਿੱਤਾ ਗਿਆ ਹੈ ਤੇ ਮੈਂ ਆਪ ਕੰਟਰੋਲ ਰੂਮ ਨੂੰ ਮਾਨੀਟਰ ਕਰ ਰਿਹਾ ਹਾਂ । ਸਟੇਟ ਡੀਜਾਸਟਰ ਰਸਪੋਂਸ ਫੋਰਸ ਤੇ ਨੈਸ਼ਨਲ ਡੀਜਾਸਟਰ ਰਸਪੋਂਸ ਫੋਰਸ ਨੂੰ ਵੀ ਸੱਦ ਲਿਆ ਗਿਆ ਹੈ । ਲੰਗਰ, ਪੀਣ ਵਾਲਾ ਪਾਣੀ ਅਤੇ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਹੇਲਪ ਲਾਈਨ ਨੰਬਰ ਵੀ ਜਾਰੀ ਕਰ ਰਹੇ ਹਾਂ। ਆਪ ਜੀ ਨੂੰ ਬੇਨਤੀ ਹੈ ਘਰੋਂ ਬਿਲਕੁਲ ਨਾ ਨਿਕਲੋ.. ਕਿਸੀ ਵੀ ਜਰੂਰਤ ਵਿੱਚ ਮੈਂ ਜਾਂ ਮੇਰਾ ਪ੍ਰਸ਼ਾਸ਼ਨ ਜਾਂ ਮੇਰੇ ਕੋਈ ਵੀ ਸਾਥੀ ਆਪ ਤੱਕ ਪਹੁੰਚ ਕਰੇਗਾ।

ਭਾਰੀ ਮੀਂਹ ਨਾਲ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਈਂ ਢਿੱਗਾਂ ਡਿੱਗਣ ਤੇ ਘਰਾਂ ਨੂੰ ਨੁਕਸਾਨ ਪੁੱਜਣ ਦੀਆਂ ਰਿਪੋਰਟਾਂ ਹਨ। ਇਸ ਦੌਰਾਨ ਪੰਜ ਵਿਅਕਤੀਆਂ ਦੀ ਜਾਨ ਵੀ ਜਾਂਦੀ ਰਹੀ ਹੈ। ਸ਼ਿਮਲਾ ਜ਼ਿਲ੍ਹੇ ਦੇ ਕੋਟਗੜ੍ਹ ਇਲਾਕੇ ਵਿੱਚ ਮੀਂਹ ਕਰਕੇ ਢਿੱਗਾਂ ਡਿੱਗਣ ਕਰਕੇ ਇਕ ਘਰ ਵਿੱਚ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਕੁੱਲੂ ਕਸਬੇ ਵਿੱਚ ਵੀ ਢਿੱਗਾਂ ਡਿੱਗਣ ਕਰਕੇ ਇਕ ਘਰ ਵਿੱਚ ਰਹਿੰਦੀ ਮਹਿਲਾ ਦੀ ਮੌਤ ਹੋ ਗਈ। ਇਸੇ ਤਰ੍ਹਾਂ ਇਕ ਹੋਰ ਘਟਨਾ ਵਿੱਚ ਸ਼ਨਿੱਚਰਵਾਰ ਰਾਤ ਨੂੰ ਚੰਬਾ ਵਿੱਚ ਕਾਤਿਆਨ ਤਹਿਸੀਲ ਵਿਚ ਢਿੱਗਾਂ ਡਿੱਗਣ ਕਰ ਕੇ ਇਕ ਵਿਅਕਤੀ ਮਲਬੇ ਹੇਠਾ ਜ਼ਿੰਦਾ ਦਫ਼ਨ ਹੋ ਗਿਆ। ਸਟੇਟ ਐਮਰਜੈਂਸੀ ਆਪਰੇਸ਼ਨ ਸੈਂਟਰ ਮੁਤਾਬਕ ਪਿਛਲੇ 36 ਘੰਟਿਆਂ ਵਿੱਚ 13 ਥਾਵਾਂ ’ਤੇ ਢਿੱਗਾਂ ਡਿੱਗਣ ਤੇ 9 ਥਾਈਂ ਹੜ੍ਹ ਆਉਣ ਦੀਆਂ ਰਿਪੋਰਟਾਂ ਹਨ। ਮੰਡੀ, ਕੁੱਲੂ ਤੇ ਲਾਹੌਰ ਤੇ ਸਪਿਤੀ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਕਰਕੇ ਨਿੱਜੀ ਤੇ ਸਰਕਾਰੀ ਜਾਇਦਾਦ ਨੂੰ ਵੱਡਾ ਨੁਕਸਾਨ ਪੁੱਜਾ ਹੈ।