ਬਿਉਰੋ ਰਿਪੋਰਟ – ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ (HSGPC) ਦੀਆਂ 19 ਜਨਵਰੀ ਨੂੰ ਚੋਣਾਂ ਹੋ ਰਹੀਆਂ ਹਨ। ਦੱਸ ਦੇਈਏ ਕਿ ਹਰਿਆਣਾ ਕਮੇਟੀ ਬਣਨ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ। ਇਸ ਦੇ ਮੱਦੇਨਜ਼ਰ ਬੀਤੇ ਦਿਨ ਨਾਮਜ਼ਦਗੀਆਂ ਦੀ ਪੜਤਾਲ ਹੋਈ ਹੈ। ਕਰਨਾਲ ਜ਼ਿਲ੍ਹੇ ਦੇ ਵਾਰਡ ਨੰਬਰ 16,17,18 ਅਤੇ 19 ਦੇ ਵਿਚ 29 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ ਸਨ ਪਰ ਕਾਗਜ਼ਾਂ ਦੀ ਪੜਤਾਲ ਦੌਰਾਨ 2 ਕਵਰਿੰਗ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਵਾਰਡ ਨੰਬਰ 16 ਨੀਲੋਖੇੜੀ ਵਿਚ 5 ਨਾਮਜ਼ਦਗੀਆਂ ਦਾਖਲ ਹੋਈਆਂ ਹਨ ਅਤੇ ਇਕ ਕਵਰਿੰਗ ਉਮੀਦਵਾਰ ਦੀ ਨਾਮਜ਼ਦਗੀ ਪੜਤਾਲ ਤੋਂ ਬਾਅਦ ਰੱਦ ਕਰ ਦਿੱਤੀ ਗਈ। ਵਾਰਡ ਵਿਚ 8 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਹਨ। ਵਾਰਡ 18 ਅਸੰਧ ਵਿਚ 8 ਨਾਮਜ਼ਦਗੀਆਂ ਦਾਖਲ ਹੋਈਆਂ ਅਤੇ ਬਾਅਦ ਵਿਚ ਪੜਤਾਲ ਕਰਕੇ ਇਕ ਕਵਰਿੰਗ ਉਮੀਦਵਾਰ ਦੀ ਨਾਮਜ਼ਦਗੀ ਰੱਦ ਕੀਤੀ ਗਈ ਹੈ। ਇਸੇ ਤਰ੍ਹਾਂ ਵਾਰਡ ਨੰਬਰ 19 ਕਰਨਾਲ ਵਿਚ ਕੁਲ 8 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ਸਨ ਜੋ ਸਹੀ ਪਾਈਆਂ ਗਈਆਂ।
ਇਹ ਦੱਸਣਾ ਜ਼ਰੂਰੀ ਹੈ ਕਿ 30 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋ ਚੁੱਕੀ ਹੈ ਅਤੇ ਹੁਣ 2 ਜਨਵਰੀ ਨੂੰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਹਨ ਅਤੇ ਫਿਰ ਉਸੇ ਦਿਨ ਹੀ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।
ਇਹ ਵੀ ਪੜ੍ਹੋ – ਸਿੱਖਾਂ ‘ਚ ਸਮਾਧੀ ਜਾਂ ਯਾਦਗਾਰ ਦੀ ਇਜਾਜ਼ਤ ਨਹੀਂ! ਤਰਲੋਚਨ ਸਿੰਘ ਨੇ ਮਨਮੋਹਨ ਸਿੰਘ ਦੀ ਯਾਦ ‘ਚ ਸਕੂਲ ਆਫ਼ ਇਕਨਾਮਿਕਸ ਦੀ ਕੀਤੀ ਮੰਗ