Punjab

ਇਨ੍ਹਾਂ ਵਿਧਾਇਕਾਂ ਦੇ ਨਾਂ ‘ਤੇ ਲੱਗੀ ਮੋਹਰ

ਦ ਖ਼ਾਲਸ ਬਿਊਰੋ : ਪੰਜਾਬ ਕੈਬਨਿਟ ਵਿੱਚ ਅੱਜ 4 ਜੁਲਾਈ ਨੂੰ ਵਾਧਾ ਹੋਣ ਜਾ ਰਿਹਾ ਹੈ। ਇਸੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਲੋਂ 5 ਨਵੇਂ ਮੰਤਰੀਆਂ ਦੀ ਲਿਸਟ ਗਵਰਨਰ ਨੂੰ ਭੇਜ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ, ਨਵੇਂ ਬਣ ਰਹੇ ਮੰਤਰੀਆਂ ਵਿੱਚ ਅਮਨ ਅਰੋੜਾ, ਡਾ. ਇੰਦਰਬੀਰ ਨਿੱਝਰ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ ਅਤੇ ਫ਼ੌਜਾ ਸਿੰਘ ਸਰਾਰੀ ਦੇ ਨਾਵਾਂ ‘ਤੇ ਮੋਹਰ ਲੱਗ ਚੁੱਕੀ ਹੈ। ਨਵੇਂ ਬਣ ਰਹੇ ਮੰਤਰੀ ਸ਼ਾਮ 5 ਵਜੇ ਸਹੁੰ ਚੁੱਕਣਗੇ, ਜਿਨ੍ਹਾਂ ਨੂੰ ਅੱਜ ਪੰਜਾਬ ਕੈਬਨਿਟ ਵਿੱਚ ਥਾਂ ਮਿਲੇਗੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿੱਚ ਦੂਜੀ ਵਾਰ ਜਿੱਤੇ ਗਏ ਅਮਨ ਅਰੋੜਾ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਡਾਕਟਰ ਇੰਦਰਬੀਰ ਸਿੰਘ ਨਿੱਝਰ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ ਅਤੇ ਫੌਜਾ ਸਿੰਘ ਸਰਾਰੀ ਦਾ ਨਾਂ ਸ਼ਾਮਲ ਹੈ। ਕੈਬਨਿਟ ਵਿੱਚ ਸ਼ਾਮਲ ਕਰਨ ਦੇ ਲਈ ਇੰਨਾਂ 5 ਵਿਧਾਇਕਾਂ ਦੀ ਚੋਣ ਪੰਜਾਬ ਦੇ ਖੇਤਰੀ,ਧਾਰਮਿਕ ਪੱਖ ਨੂੰ ਧਿਆਨ ਵਿੱਚ ਰੱਖ ਦੇ ਹੋਏ ਕੀਤੀ ਗਈ ਹੈ। ਦੂਜੀ ਵਾਰ ਜਿੱਤੇ ਵਿਧਾਇਕ ਬਲਜਿੰਦਰ ਕੌਰ, ਸਰਬਜੀਤ ਕੌਰ ਮਾਣੂਕੇ ਅਤੇ ਪ੍ਰਿੰਸੀਪਲ ਬੁੱਧਰਾਮ ਨੂੰ ਇਕ ਵਾਰ ਮੁੜ ਤੋਂ ਕੈਬਨਿਟ ਵਿੱਚ ਥਾਂ ਨਹੀਂ ਦਿੱਤੀ ਗਈ ਹੈ।


ਭਗਵੰਤ ਮਾਨ ਨੇ 10 ਮੰਤਰੀਆਂ ਨਾਲ ਸਹੁੰ ਚੁੱਕੀ ਸੀ ਪਰ ਵਿਜੇ ਸਿੰਗਲਾ ਖਿਲਾਫ਼ ਭ੍ਰਿਸ਼ ਟਾਚਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਤੋਂ ਕੱਢ ਦਿੱਤੀ ਸੀ,ਮੁੱਖ ਮੰਤਰੀ ਸਮੇਤ ਕੈਬਨਿਟ ਵਿੱਚ 17 ਕੈਬਨਿਟ ਮੰਤਰੀ ਹੁੰਦੇ ਨੇ, 5 ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਇਹ ਗਿਣਤੀ 14 ਹੋ ਜਾਵੇਗੀ,3 ਮੰਤਰੀਆਂ ਦੇ ਅਹੁਦੇ ਖਾਲੀ ਰੱਖੇ ਗਏ ਹਨ। ਮੰਨਿਆ ਜਾ ਰਿਹਾ ਹੈ ਕਿ 3 ਵਿਧਾਇਕਾਂ ਨੂੰ ਮੰਤਰੀ ਲੋਕ ਸਭਾ ਚੋਣਾਂ ਦੇ ਨਜ਼ਦੀਕ ਬਣਾਇਆ ਜਾਵੇਗਾ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਈ ਤਿੰਨ ਸਲਾਹਕਾਰ ਨਿਯੁਕਤ ਕੀਤੇ ਜਾਣ ਦੀ ਤਿਆਰੀ ਸ਼ੁਰੂ ਹੋ ਗਈ ਹੈ।