Punjab

ਚੰਡੀਗੜ੍ਹ ਪੁਲਿਸ ਦਾ ਸਰਚ ਆਪ੍ਰੇਸ਼ਨ : ਬੱਸ ਸਟੈਂਡ, ਦੁਕਾਨ ਤੇ ਹੋਟਲ ਦੇ ਹਰ ਕੋਨੇ ਦੀ ਤਲਾਸ਼ੀ

ਚੰਡੀਗੜ੍ਹ : ਲੋਕ ਸਭਾ ਚੋਣਾਂ ਨੇੜੇ ਆਉਣ ਕਾਰਨ ਚੰਡੀਗੜ੍ਹ ਪੁਲਿਸ ਵੀ ਪੂਰੀ ਚੌਕਸੀ ਰੱਖ ਰਹੀ ਹੈ। ਇਸ ਕਾਰਨ ਪੁਲੀਸ ਵੱਲੋਂ ਬੱਸ ਸਟੈਂਡ, ਦੁਕਾਨਾਂ ਅਤੇ ਹੋਟਲਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸਾਰਿਆਂ ਨੂੰ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਜੇਕਰ ਕੋਈ ਵੀ ਵਿਅਕਤੀ ਬਿਨਾਂ ਦਸਤਾਵੇਜ਼ਾਂ ਦੀ ਜਾਂਚ ਕੀਤੇ ਹੋਟਲ ‘ਚ ਫੜਿਆ ਗਿਆ ਤਾਂ ਹੋਟਲ ਸੰਚਾਲਕ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹਾਲ ਹੀ ਵਿੱਚ ਚੰਡੀਗੜ੍ਹ ਪੁਲੀਸ ਵਿਭਾਗ ਵਿੱਚ ਕਈ ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਚੰਡੀਗੜ੍ਹ ਦੇ ਹਰੇਕ ਥਾਣੇ ਨੂੰ 37 ਪੁਲਿਸ ਮੁਲਾਜ਼ਮ ਦਿੱਤੇ ਗਏ ਹਨ। ਇਹ ਸਾਰੇ ਪੁਲਿਸ ਮੁਲਾਜ਼ਮ ਥਾਣਾ ਖੇਤਰ ਵਿੱਚ ਡਿਊਟੀ ਦੇ ਰਹੇ ਹਨ।

ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾ ਰਹੇ ਹਨ ਜਾਂ ਨਹੀਂ, ਇਸ ਦੀ ਜਾਂਚ ਲਈ ਚੰਡੀਗੜ੍ਹ ਪੁਲੀਸ ਵਿਭਾਗ ਦੇ ਸੀਨੀਅਰ ਅਧਿਕਾਰੀ ਖ਼ੁਦ ਅਚਾਨਕ ਫੀਲਡ ਦਾ ਦੌਰਾ ਕਰ ਰਹੇ ਹਨ। ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ‘ਤੇ ਬੈਰੀਕੇਡ ਲਗਾ ਦਿੱਤੇ ਗਏ ਹਨ ਅਤੇ ਚੈਕਿੰਗ ਕੀਤੇ ਬਿਨਾਂ ਕੋਈ ਵੀ ਸ਼ਹਿਰ ਦੇ ਅੰਦਰ ਨਹੀਂ ਆ ਸਕਦਾ ਅਤੇ ਨਾ ਹੀ ਸ਼ਹਿਰ ਤੋਂ ਬਾਹਰ ਜਾ ਸਕਦਾ ਹੈ।