‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਸੈਕਟਰ 34 ਵਿੱਚ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਜ਼ਬਰਦਸਤ ਹੰਗਾਮਾ ਵੇਖਣ ਨੂੰ ਮਿਲਿਆ ਹੈ। ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਉਨ੍ਹਾਂ ‘ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਦਿਲਚਸਪ ਗੱਲ ਹੈ ਕਿ ਵਰ੍ਹਦੇ ਮੀਂਹ ਵਿੱਚ ਹੀ ਕਾਂਗਰਸੀ ਵਰਕਰਾਂ ‘ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ। ਪ੍ਰਦਰਸ਼ਨ ਵਿੱਚ ਔਰਤਾਂ ਵੀ ਸ਼ਾਮਿਲ ਸਨ। ਵਰਕਰਾਂ ਵੱਲੋਂ ਵਰ੍ਹਦੇ ਮੀਂਹ ਵਿੱਚ ਛੱਤਰੀਆਂ ਫੜ੍ਹ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਸਖ਼ਤ ਬੈਰੀਕੇਡ ਲਗਾਏ ਸਨ। ਕਾਂਗਰਸੀ ਵਰਕਰਾਂ ਵੱਲੋਂ ਬੀਜੇਪੀ ਲੀਡਰਾਂ ਦੇ ਖ਼ਿਲਾਫ਼ ਇੱਕ ਔਰਤ ਦੇ ਨਾਲ ਬਦਸਲੂਕੀ ਕਰਨ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬੀਤੇ ਦਿਨੀਂ ਚੰਡੀਗੜ੍ਹ ਵਿੱਚ ਬੀਜੇਪੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀ ਇੱਕ ਔਰਤ ਪ੍ਰਦਰਸ਼ਨਕਾਰੀ ਨਾਲ ਬੀਜੇਪੀ ਦੇ ਸੀਨੀਅਰ ਲੀਡਰਾਂ ਨੇ ਬਦਸਲੂਕੀ ਕੀਤੀ, ਉਸਦੇ ਵਾਲ ਪੁੱਟੇ ਅਤੇ ਉਸਨੂੰ ਗਾਲ੍ਹਾਂ ਕੱਢੀਆਂ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇੱਥੇ ਧਾਰਾ 144 ਲਗਾ ਦਿੱਤੀ ਹੈ ਪਰ ਅਸੀਂ ਆਪਣਾ ਪ੍ਰਦਰਸ਼ਨ ਖ਼ਤਮ ਨਹੀਂ ਕਰਾਂਗੇ ਭਾਵੇਂ ਸਾਡੇ ‘ਤੇ ਜਿੰਨੇ ਮਰਜ਼ੀ ਕੇਸ ਦਰਜ ਕਰ ਲੈਣ। ਪੁਲਿਸ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਧਾਰਾ 144 ਦੀ ਉਲੰਘਣਾ ਕੀਤੀ ਜਾ ਰਹੀ ਹੈ।

Related Post
India, International, Khaas Lekh, Khalas Tv Special, Sports
AI ਦਾ ਖ਼ਤਰਨਾਕ ਚਿਹਰਾ – ਫੋਟੋ ਨਾਲ ਛੇੜਛਾੜ ਹੋ
January 8, 2026
India, Khaas Lekh, Khalas Tv Special, Technology
ਮੌਤ ਨੂੰ ਮਾਤ ਦੇਣ ਵਾਲਾ ਯੰਤਰ! ਕੀ ‘Temple’ ਡਿਵਾਈਸ
January 8, 2026
