‘ਦ ਖ਼ਾਲਸ ਬਿਊਰੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 4 ਜੂਨ ਨੂੰ ਚੰਡੀਗੜ੍ਹ ਸ਼ਹਿਰ ਵਿਚ ਆਉਣ ਤੋਂ ਪਹਿਲਾਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚਿੰਤਾ ਵਿਚ ਹਨ। ਵੱਡੀ ਖਬਰ ਆ ਰਹੀ ਹੈ ਕਿ ਸੁਰੱਖਿਆ ਏਜੰਸੀਆਂ ਨੂੰ ਸੰਸਕੇਤ ਮਿਲੇ ਹਨ ਕਿ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫਤਰ ਨੂੰ ਉਡਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਸੁਰੱਖਿਆ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਵੱਲੋਂ ਭਾਜਪਾ ਦਫ਼ਤਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਦਫਤਰ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ‘ਤੇ ਬੈਰੀਕੇਡ ਲਗਾ ਦਿੱਤੇ ਗਏ। ਡੀਜੀਪੀ ਪ੍ਰਵੀਰ ਰੰਜਨ ਸਮੇਤ ਹੋਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ।