The Khalas Tv Blog India ਕਸ਼ਮੀਰ ‘ਚ ਸੁਰੱਖਿਆ ਬਲਾਂ ਦਾ ਅੱਤ ਵਾਦੀਆਂ ਨਾਲ ਹੋਇਆ ਮੁਕਾ ਬਲਾ
India

ਕਸ਼ਮੀਰ ‘ਚ ਸੁਰੱਖਿਆ ਬਲਾਂ ਦਾ ਅੱਤ ਵਾਦੀਆਂ ਨਾਲ ਹੋਇਆ ਮੁਕਾ ਬਲਾ

‘ਦ ਖ਼ਾਲਸ ਬਿਊਰੋ :ਜੰਮੂ-ਕਸ਼ਮੀਰ ਦੇ ਕੁਲਗਾਮ ਅਤੇ ਅਨੰਤਨਾਗ ਜ਼ਿਲਿਆਂ ‘ਚ ਸੁਰੱਖਿਆ ਬਲਾਂ ਅਤੇ ਅੱਤ ਵਾਦੀਆਂ ਵਿਚਕਾਰ ਮੁਕਾਬਲਾ ਹੋਇਆ। ਸੁਰੱਖਿਆ ਬਲਾਂ ਵੱਲੋਂ 6 ਅੱਤ ਵਾਦੀਆਂ ਨੂੰ ਢੇਰ ਕੀਤਾ ਗਿਆ। ਜਾਣਕਾਰੀ ਮੁਤਾਬਕ ਇਨ੍ਹਾਂ ਦਾ ਸਬੰਧ ਜੈਸ਼-ਏ-ਮੁਹੰਮਦ ਨਾਲ ਦੱਸਿਆ ਜਾ ਰਿਹਾ ਹੈ। ਪਹਿਲਾ ਮੁਕਾਬਲਾ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਨੌਗਾਓਂ ਸ਼ਾਹਬਾਦ ਵਿੱਚ ਹੋਇਆ, ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ ਮੀ ਹੋ ਗਿਆ। ਕਸ਼ਮੀਰ ਜ਼ੋਨ ਦੇ ਆਈਜੀ ਪੁਲਿਸ ਵਿਜੇ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ, ਸੈਨਾ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਕੁਲਗਾਮ ਵਿੱਚ ਇੱਕ ਸੂਚਨਾ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਅੱਤ ਵਾਦੀਆਂ ਨੇ ਸੁਰੱਖਿਆ ਬਲਾਂ ਵੱਲੋਂ ਘੇਰਨ ‘ਤੇ ਗੋ ਲੀਆਂ ਚਲਾ ਦਿੱਤੀਆਂ ਸਨ।

Exit mobile version