The Khalas Tv Blog Punjab ਸੁਧੀਰ ਸੂਰੀ ਮਾਮਲੇ ਤੋਂ ਬਾਅਦ ਹਿੰਦੂ ਨੇਤਾਵਾਂ ਤੇ ਸਿਆਸੀ ਨੇਤਾਵਾਂ ਦੀ ਸੁਰੱਖਿਆ ਦੀ ਕੀਤੀ ਜਾਏਗੀ ਸਮੀਖਿਆ : DGP ਪੰਜਾਬ
Punjab

ਸੁਧੀਰ ਸੂਰੀ ਮਾਮਲੇ ਤੋਂ ਬਾਅਦ ਹਿੰਦੂ ਨੇਤਾਵਾਂ ਤੇ ਸਿਆਸੀ ਨੇਤਾਵਾਂ ਦੀ ਸੁਰੱਖਿਆ ਦੀ ਕੀਤੀ ਜਾਏਗੀ ਸਮੀਖਿਆ : DGP ਪੰਜਾਬ

Security of 16 Hindu leaders and 25 political leaders will be reviewed after Shiv Sena leader's murder

ਸੁਧੀਰ ਸੂਰੀ ਮਾਮਲੇ ਤੋਂ ਬਾਅਦ ਹਿੰਦੂ ਨੇਤਾਵਾਂ ਤੇ ਸਿਆਸੀ ਨੇਤਾਵਾਂ ਦੀ ਸੁਰੱਖਿਆ ਦੀ ਕੀਤੀ ਜਾਏਗੀ ਸਮੀਖਿਆ : DGP ਪੰਜਾਬ

ਅੰਮ੍ਰਿਤਸਰ :  ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਦਿਨ-ਦਿਹਾੜੇ ਹੋਏ ਕਤਲ ਤੇ ਗੈਂਗਸਟਰਾਂ ਵੱਲੋਂ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਵਿੱਚ ਹਿੰਦੂ ਆਗੂਆਂ ਦੇ ਨਾਲ-ਨਾਲ ਸਿਆਸੀ ਆਗੂਆਂ ਦੀ ਸੁਰੱਖਿਆ ਦੀ ਸਮੀਖਿਆ ਵੀ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਡੀਜੀਪੀ ਗੌਰਵ ਯਾਦਵ ( DGP PUNJAB Gorav Yadav, ) ਨੇ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ, ਜੋ ਉਨ੍ਹਾਂ ਨੇਤਾਵਾਂ ਦੀ ਸੁਰੱਖਿਆ ਦੀ ਸਮੀਖਿਆ ਕਰੇਗੀ, ਜਿਨ੍ਹਾਂ ਨੂੰ ਵੱਖ-ਵੱਖ ਸੰਗਠਨਾਂ ਤੋਂ ਧਮਕੀਆਂ ਮਿਲ ਰਹੀਆਂ ਹਨ।

ਪੁਲਿਸ ਸੂਤਰਾਂ ਅਨੁਸਾਰ ਇਹ ਕਮੇਟੀ ਇਸ ਹਫ਼ਤੇ ਡੀਜੀਪੀ ਨੂੰ ਆਪਣੀ ਰਿਪੋਰਟ ਸੌਂਪੇਗੀ, ਜਿਸ ਤੋਂ ਬਾਅਦ ਆਗੂਆਂ ਨੂੰ ਵੱਖ-ਵੱਖ ਸ਼੍ਰੇਣੀਆਂ ਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਮੌਜੂਦਾ ਸਮੇਂ ਵਿੱਚ ਸੁਰੱਖਿਆ ਹਾਸਲ ਕਰ ਰਹੇ ਆਗੂਆਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

ਡੀਜੀਪੀ ਨੇ ਸੂਬੇ ਦੇ 16 ਹਿੰਦੂ ਨੇਤਾਵਾਂ ਦੇ ਨਾਲ-ਨਾਲ 25 ਵੀਵੀਆਈਪੀ ਨੇਤਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਦਾ ਕੰਮ ਇਕ ਵਿਸ਼ੇਸ਼ ਕਮੇਟੀ ਨੂੰ ਸੌਂਪਿਆ ਹੈ। ਕਮੇਟੀ ਇਨ੍ਹਾਂ ਸਾਰੇ ਆਗੂਆਂ ਨੂੰ ਸੂਬੇ ਦੇ ਅੰਦਰ ਅਤੇ ਵਿਦੇਸ਼ਾਂ ਵਿਚ ਲੁਕੇ ਅਪਰਾਧੀਆਂ ਵੱਲੋਂ ਧਮਕੀਆਂ ਦੇਣ ਵਾਲੀਆਂ ਕਾਲਾਂ ਦੀ ਜਾਂਚ ਕਰੇਗੀ ਅਤੇ ਇਸ ਸਬੰਧੀ ਇੰਟੈਲੀਜੈਂਸ ਵਿੰਗ ਤੋਂ ਜਾਣਕਾਰੀ ਵੀ ਲਵੇਗੀ। ਹਿੰਦੂ ਨੇਤਾਵਾਂ ਤੋਂ ਇਲਾਵਾ ਸਿਆਸੀ ਨੇਤਾ ਸਾਰੀਆਂ ਵਿਰੋਧੀ ਪਾਰਟੀਆਂ ਦੇ ਪ੍ਰਮੁੱਖ ਨੇਤਾਵਾਂ ਦੇ ਮੌਜੂਦਾ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨਗੇ।

ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਦੋ ਸੀਨੀਅਰ ਆਗੂਆਂ ਨੂੰ ਜ਼ੈੱਡ ਪਲੱਸ ਸ਼੍ਰੇਣੀ ਅਤੇ ਤਿੰਨ ਸੀਨੀਅਰ ਆਗੂਆਂ ਨੂੰ ਵਾਈ ਸ਼੍ਰੇਣੀ, ਪੰਜਾਬ ਭਾਜਪਾ ਦੇ ਪੰਜ ਸੀਨੀਅਰ ਆਗੂਆਂ ਨੂੰ ਵਾਈ ਸ਼੍ਰੇਣੀ, ਇਕ ਸੀਨੀਅਰ ਕਾਂਗਰਸੀ ਆਗੂ ਨੂੰ ਜ਼ੈੱਡ ਸ਼੍ਰੇਣੀ, ਤਿੰਨ ਆਗੂਆਂ ਨੂੰ ਵਾਈ ਸ਼੍ਰੇਣੀ ਦਿੱਤੀ ਗਈ ਹੈ। ਵਾਈ ਕੈਟਾਗਰੀ ਅਤੇ ਕੁਝ ਹੋਰ ਆਗੂਆਂ ਨੂੰ ਸੂਬਾ ਪੁਲਿਸ ਵੱਲੋਂ ਜਨਰਲ ਕੈਟਾਗਰੀ ਦਿੱਤੀ ਜਾਂਦੀ ਹੈ।

ਸੁਰੱਖਿਆ ਦਿੱਤੀ ਜਾਂਦੀ ਹੈ। ਤਾਜ਼ਾ ਘਟਨਾਕ੍ਰਮ ‘ਚ ਪੁਲਿਸ ਨੇ ਆਪਣੀ ਸੁਰੱਖਿਆ ਵਧਾਉਣ ਦੀ ਤਿਆਰੀ ਕਰ ਲਈ ਹੈ, ਜਿਸ ‘ਤੇ ਵਿਸ਼ੇਸ਼ ਕਮੇਟੀ ਦੀ ਰਿਪੋਰਟ ਆਉਣ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ |

ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦਾ ਅੰਮ੍ਰਿਤਸਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਮੰਦਰ ਵਿੱਚ ਬੇਅਦਬੀ ਦੇ ਖਿਲਾਫ਼ ਧਰਨੇ ‘ਤੇ ਬੈਠੇ ਸਨ ਕਿ ਇੱਕ ਸ਼ਖ਼ਸ ਨੇ ਉਨ੍ਹਾਂ ‘ਤੇ ਗੋਲੀਆਂ ਚੱਲਾ ਦਿੱਤੀਆਂ। ਇੱਕ ਪ੍ਰਾਈਵੇਟ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ । ਹੁਣ ਤੱਕ ਇਹ ਸਾਫ਼ ਨਹੀਂ ਹੋ ਸਕਿਆ ਹੈ ਕਿ ਸੂਰੀ ਨੂੰ ਕਿਉਂ ਨਿਸ਼ਾਨਾ ਬਣਾਇਆ ਗਿਆ ਹੈ ਪਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਸੰਦੀਪ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਉਹ ਇਸੇ ਇਲਾਕੇ ਵਿੱਚ ਕੱਪੜੇ ਦੀ ਦੁਕਾਨ ਚਲਾਉਂਦਾ ਹੈ।

 

Exit mobile version