Punjab

ਪੰਜਾਬ ਦੇ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਦੀ ਸੁਰੱਖਿਆ ਵਾਪਸ ਲੈਮ ਦੇ ਹੁਕਮ ਜਾਰੀ

ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਦਿਆਂ ਹੀ ਸਾਬਕਾ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ  ਲੈ ਲਈ ਗਈ ਹੈ।ਇਸ ਸਬੰਧੀ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਰੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ ਇਸ ਸੂਚੀ ਵਿੱਚ 122 ਲੋਕ ਸ਼ਾਮਲ ਹਨ ਜਿਨ੍ਹਾਂ ਦੀ ਸੁਰੱਖਿਆ ਹਟਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਸੂਚੀ ਵਿੱਚ ਮਨਪ੍ਰੀਤ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ, ਅਜਾਇਬ ਸਿੰਘ ਭੱਟੀ, ਰਾਣਾ ਕੇਪੀ ਸਿੰਘ  ਅਤੇ ਰਜ਼ੀਆ ਸੁਲਾਨਾ ਸ਼ਾਮਲ ਹਨ।

ਇਸ ਤੋਂ ਇਲਾਵਾ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਪਰਗਟ ਸਿੰਘ, ਅਰੂਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਬਾਜਵਾ, ਸੁੱਖ ਸਰਕਾਰੀਆ, ਕੁਲਜੀਤ ਨਾਗਰਾ, ਸੁਨੀਲ ਦੱਤੀ, ਕੁਲਦੀਪ ਵੈਦ, ਸੰਜੇ ਤਲਵਾਰ, ਸੁੱਖਵਿੰਦਰ ਸਿੰਘ ਡੈਨੀ ਅਤੇ ਰਾਜਿੰਦਰ ਬੇਰੀ ਦੀ ਸੁਰੱਖਿਆ ਵੀ ਵਾਪਸ ਲਈ ਜਾਵੇਗੀ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਕੇ ਸਬੰਧਤ ਯੂਨਿਟ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਦਾਲਤ ਦੇ ਹੁਕਮਾਂ ‘ਤੇ ਸੁਰੱਖਿਆ ਦਿੱਤੀ ਗਈ ਸੀ, ਉਸ ਨੂੰ ਵਾਪਸ ਨਾ ਲਿਆ ਜਾਵੇ। ਦੂਜੇ ਪਾਸੇ ਜੇਕਰ ਕਿਸੇ ਸਾਬਕਾ ਮੰਤਰੀ ਜਾਂ ਵਿਧਾਇਕ ਨੂੰ ਸੁਰੱਖਿਆ ਦੇ ਖਤਰੇ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਏਡੀਜੀਪੀ (ਸੁਰੱਖਿਆ) ਤੋਂ ਕਲੀਅਰੈਂਸ ਲਈ ਜਾਵੇਗਾ।