The Khalas Tv Blog India ਪੰਜਾਬ-ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਕੀਤੀ ਦੁੱਗਣੀ : ਪੰਨੂ ਦੀ ਇਸ ਗੱਲ ਤੋਂ ਬਾਅਦ ਜਾਰੀ ਹੋਏ ਹੁਕਮ..
India International

ਪੰਜਾਬ-ਦਿੱਲੀ ਹਵਾਈ ਅੱਡਿਆਂ ਦੀ ਸੁਰੱਖਿਆ ਕੀਤੀ ਦੁੱਗਣੀ : ਪੰਨੂ ਦੀ ਇਸ ਗੱਲ ਤੋਂ ਬਾਅਦ ਜਾਰੀ ਹੋਏ ਹੁਕਮ..

Security of Punjab-Delhi airports doubled: Orders issued after Pannu's threat..

ਖ਼ਾਲਿਸਤਾਨ ਪੱਖੀ ਅਤੇ ਪਾਬੰਦੀ ਸ਼ੁਦਾ ਜਥੇਬੰਦੀ ਸਿੱਖ ਫ਼ਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਭਾਰਤ ਸਰਕਾਰ ਚੌਕਸ ਹੋ ਗਈ ਹੈ। ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਇਸ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਜਿਸ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।

ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਉਰਿਟੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ – ਏਅਰ ਇੰਡੀਆ ਦੇ ਯਾਤਰੀਆਂ ਨੂੰ 30 ਨਵੰਬਰ ਤੱਕ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਅਤੇ ਪੰਜਾਬ ਦੇ ਸਾਰੇ ਹਵਾਈ ਅੱਡਿਆਂ ‘ਤੇ ਦੋਹਰੀ ਸੁਰੱਖਿਆ ਜਾਂਚਾਂ ਵਿੱਚੋਂ ਗੁਜ਼ਰਨਾ ਪਵੇਗਾ। ਜਿਸ ਕਾਰਨ ਯਾਤਰੀਆਂ ਦਾ ਕਾਫ਼ੀ ਸਮਾਂ ਬਰਬਾਦ ਹੁੰਦਾ ਸੀ। ਪਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਸ ਫ਼ੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ।

Bureau of Civil Aviation Security ਨੇ ਕਿਹਾ ਕਿ ਹਵਾਈ ਅੱਡਿਆਂ, ਹਵਾਈ ਪੱਟੀਆਂ, ਏਅਰ ਫ਼ੀਲਡ, ਏਅਰ ਫੋਰਸ ਸਟੇਸ਼ਨ, ਹੈਲੀਪੈਡ, ਫਲਾਇੰਗ ਸਕੂਲ, ਹਵਾਬਾਜ਼ੀ ਸਿਖਲਾਈ ਸੰਸਥਾਵਾਂ ਨੂੰ ਵੀ ਅਲਰਟ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਏਜੰਸੀਆਂ ਖ਼ਤਰੇ ਬਾਰੇ ਲਗਾਤਾਰ ਜਾਣਕਾਰੀ ਸਾਂਝੀ ਕਰ ਰਹੀਆਂ ਹਨ।

ਦੱਸ ਦੇਈਏ ਕਿ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਉਰਿਟੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਫ਼ਿਲਹਾਲ TAEP (ਟੈਂਪਰੇਰੀ ਏਅਰਪੋਰਟ ਐਂਟਰੀ ਪਾਸ) ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਇਸ ਮਹੀਨੇ ਦੀ 30 ਤਰੀਕ ਤੱਕ ਵੀ ਲਾਗੂ ਰਹਿਣਗੇ। ਹਵਾਈ ਅੱਡਿਆਂ ‘ਤੇ ਜਾਣ ਲਈ ਟਿਕਟ ਲੈਣੀ ਪੈਂਦੀ ਹੈ। ਜਿਸ ਨੂੰ ਏਅਰਪੋਰਟ ਦੀ ਭਾਸ਼ਾ ਵਿੱਚ TAEP ਪਾਸ ਕਿਹਾ ਜਾਂਦਾ ਹੈ।

ਪੰਨੂ ਨੇ ਪਿਛਲੇ ਸ਼ਨੀਵਾਰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਵਿਸ਼ਵ ਪੱਧਰ ‘ਤੇ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਡਾਣ ਨਹੀਂ ਭਰਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ ਵੀ ਦਿੱਤੀ ਸੀ। ਪੰਨੂ ਨੇ ਕਿਹਾ ਕਿ 19 ਨਵੰਬਰ ਉਹੀ ਦਿਨ ਹੈ ਜਿਸ ਦਿਨ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਹੁੰਦਾ ਹੈ।

Exit mobile version