The Khalas Tv Blog Punjab ਪੰਜਾਬ ‘ਚ ਆਉਣ ਵਾਲੀਆਂ ਇਨ੍ਹਾਂ ਗੱਡੀਆਂ ਨੂੰ ਦਿੱਤੀ ਜਾਵੇਗੀ ਸੁਰੱਖਿਆ
Punjab

ਪੰਜਾਬ ‘ਚ ਆਉਣ ਵਾਲੀਆਂ ਇਨ੍ਹਾਂ ਗੱਡੀਆਂ ਨੂੰ ਦਿੱਤੀ ਜਾਵੇਗੀ ਸੁਰੱਖਿਆ

ਪੁਰਾਣੀ ਤਸਵੀਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਆਕਸੀਜਨ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਸੁਰੱਖਿਆ ਦਿੱਤੀ ਜਾਵੇਗੀ। ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਕਸੀਜਨ ਦੀ ਸਪਲਾਈ ਕੁੱਝ ਸੂਬਿਆਂ ਵੱਲੋਂ ਪ੍ਰਭਾਵਿਤ ਕੀਤੀ ਜਾ ਰਹੀ ਹੈ, ਜਿਸਦੇ ਚੱਲਦਿਆਂ ਆਕਸੀਜਨ ਸਪਲਾਈ ਕਰਨ ਵਾਲੀਆਂ ਗੱਡੀਆਂ ਨੂੰ ਸੁਰੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਫ਼ਿਲਹਾਲ ਕੋਈ ਸਖਤੀ ਨਹੀਂ ਕੀਤੀ ਜਾਵੇਗੀ।

ਉਹਨਾਂ ਨੇ ਕਿਹਾ ਕਿ ਸੂਬੇ ਵਿੱਚ ਕਰੋਨਾ ਨੂੰ ਲੈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ ਵਿੱਚ ਇੱਕ ਦਿਨ ‘ਚ 56 ਹਜ਼ਾਰ ਦੇ ਕਰੀਬ ਟੈਸਟ ਕੀਤੇ ਗਏ ਹਨ, ਜਿਨ੍ਹਾਂ ਨੂੰ ਵਧਾ ਕਿ 60 ਹਜ਼ਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਕਰੋਨਾ ਵੈਕਸੀਨ ਦਾ ਇੱਕ ਹਫ਼ਤੇ ਦਾ ਸਟਾਕ ਐਡਵਾਂਸ ਦਿੱਤਾ ਜਾਵੇ। ਪੰਜਾਬ ਸਰਕਾਰ ਨੇ ਅੱਜ ਕੋਵਿਡ-19 ਨੂੰ ਲੈ ਕੇ ਰੀਵਿਊ ਕਮੇਟੀ ਦੇ ਨਾਲ ਅੱਜ ਮੀਟਿੰਗ ਕੀਤੀ ਸੀ।

Exit mobile version