Punjab

SEL ਟੈਕਸਟਾਈਲ ਦਾ ਮਾਲਕ ਗ੍ਰਿਫ਼ਤਾਰ : 1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ‘ਚ FIR ਦਰਜ

SEL Textiles owner Neeraj Saluja arrested: FIR filed in Rs 1530 crore bank fraud;

ਪੰਜਾਬ ਵਿੱਚ ਟੈਕਸਟਾਈਲ ਕੰਪਨੀ ਐਸਈਐਲ ਟੈਕਸਟਾਈਲ ਲਿਮਟਿਡ ਦੇ ਮਾਲਕ ਨੀਰਜ ਸਲੂਜਾ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ 1530 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਛੇ ਦਿਨ ਪਹਿਲਾਂ ਈਡੀ ਨੇ ਇਸ ਟੈਕਸਟਾਈਲ ਕੰਪਨੀ ਦੇ 13 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਨ੍ਹਾਂ ਵਿੱਚ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਇਕਾਈਆਂ ਸ਼ਾਮਲ ਸਨ। ਛਾਪੇਮਾਰੀ ਦੌਰਾਨ ਟੀਮ ਨੇ 60 ਲੱਖ ਰੁਪਏ ਦੀ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਕੀਤੇ ਸਨ।

ਸਲੂਜਾ ਖਿਲਾਫ 2 ਸਾਲ ਪਹਿਲਾਂ ਬੈਂਕਾਂ ਨਾਲ ਧੋਖਾਧੜੀ ਦਾ ਮਾਮਲਾ ਦਰਜ ਹੋਇਆ ਸੀ। ਇਸ ਤੋਂ ਬਾਅਦ ਈਡੀ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਸੀਬੀਆਈ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਸੀ। ਦਾਅਵਾ ਕੀਤਾ ਗਿਆ ਸੀ ਕਿ ਕੰਪਨੀ ਨੇ 1530 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਦੱਸ ਦੇਈਏ ਕਿ ਸਲੂਜਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਖ਼ਾਸ ਰਹੇ ਹਨ।

ਜ਼ਿਕਰਯੋਗ ਹੈ ਕਿ ਈਡੀ ਨੇ ਫਰਵਰੀ 2023 ‘ਚ 828 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਜਿਸ ਵਿੱਚ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਅਲਵਰ ਅਤੇ ਹਿਸਾਰ ਵਿੱਚ ਜ਼ਮੀਨ, ਇਮਾਰਤਾਂ ਅਤੇ ਮਸ਼ੀਨਰੀ ਸ਼ਾਮਲ ਹੈ। ਈਡੀ ਦੀ ਹੁਣ ਤੱਕ ਦੀ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਐਸਈਐਲ ਟੈਕਸਟਾਈਲ ਲਿਮਟਿਡ ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਤੋਂ ਲਏ ਗਏ ਲੋਨ ਫੰਡਾ ਦੀ ਦੁਰਵਰਤੋਂ ਕੀਤੀ ਸੀ।

ਇਸ ਮਾਮਲੇ ‘ਚ 14 ਅਗਸਤ 2020 ਨੂੰ ਵੀ ਸੀਬੀਆਈ ਨੇ ਕੰਪਨੀਆਂ ਦੇ ਡਾਇਰੈਕਟਰਾਂ ਦੇ ਘਰਾਂ ਅਤੇ ਦਫ਼ਤਰਾਂ ‘ਤੇ ਛਾਪੇਮਾਰੀ ਕੀਤੀ ਸੀ। ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ ਹਨ। ਦੋਸ਼ੀਆਂ ਲਈ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਸੀਬੀਆਈ ਨੇ ਜਾਂਚ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। ਇਸ ਦੇ ਨਾਲ ਹੀ ਇੱਕ ਨਿਰਦੇਸ਼ਕ ਨੀਰਜ ਸਲੂਜਾ ਨੂੰ ਵੀ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਮੁਲਜ਼ਮਾਂ ਨੇ ਬੈਂਕ ਕਰਜ਼ੇ ਦੀ ਵੱਡੀ ਰਕਮ ਆਪੋ-ਆਪਣੀਆਂ ਪਾਰਟੀਆਂ ਵਿੱਚ ਨਿਵੇਸ਼ ਕੀਤੀ। ਇਸ ਦੇ ਨਾਲ ਹੀ ਬਾਅਦ ਵਿੱਚ ‘ਅਡਜਸਟਮੈਂਟ ਐਂਟਰੀਆਂ’ ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਗੈਰ-ਨਾਮੀ ਸਪਲਾਇਰਾਂ ਤੋਂ ਮਸ਼ੀਨਰੀ ਖ਼ਰੀਦ ਕੇ ਵੱਧ ਰਕਮਾਂ ਦੇ ਚਲਾਨ ਅਤੇ ਬਿੱਲ ਤਿਆਰ ਕੀਤੇ। ਇਸ ਤੋਂ ਇਲਾਵਾ, ਮੁਲਜ਼ਮਾਂ ਨੇ ਸੀਸੀ ਲਿਮਟ (ਸਟਾਕ, ਤਿਆਰ ਮਾਲ ਆਦਿ) ਦੇ ਰੂਪ ਵਿੱਚ ਪ੍ਰਾਇਮਰੀ ਸਕਿਉਰਿਟੀ ਦੀ ਵੱਡੀ ਰਕਮ ਦੀ ਦੁਰਵਰਤੋਂ ਕੀਤੀ ਤਾਂ ਜੋ ਬੈਂਕ ਵੇਚੇ ਗਏ ਸਮਾਨ ਦੀ ਵਿਕਰੀ ਆਮਦਨੀ ਵਜੋਂ ਰਕਮ ਦੀ ਗ਼ਲਤ ਵਰਤੋਂ ਕਰ ਸਕੇ।

SEL ਟੈਕਸਟਾਈਲ ਲਿਮਟਿਡ ਦੇ ਮਲੋਟ, ਨਵਾਂਸ਼ਹਿਰ, ਨੀਮਰਾਨਾ (ਰਾਜਸਥਾਨ) ਅਤੇ ਹਾਂਸੀ (ਹਿਸਾਰ) ਵਿੱਚ ਯੂਨਿਟ ਹਨ। ਇਹ ਉੱਨ, ਫੈਬਰਿਕ ਆਦਿ ਦੇ ਨਿਰਮਾਣ ਵਿੱਚ ਸ਼ਾਮਲ ਇੱਕ ਕੰਪਨੀ ਹੈ। ਸੀਬੀਆਈ ਨੇ ਇਸ ਮਾਮਲੇ ਵਿੱਚ 14 ਅਗਸਤ 2020 ਨੂੰ ਕੰਪਨੀਆਂ ਦੇ ਡਾਇਰੈਕਟਰਾਂ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਸੀ। ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ ਹਨ।

ਮੁਲਜ਼ਮਾਂ ਲਈ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਸੀਬੀਆਈ ਨੇ ਜਾਂਚ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। ਦੇ ਡਾਇਰੈਕਟਰ ਨੀਰਜ ਸਲੂਜਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।