ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਪੰਜਾਬ ਵਿੱਚ ਦੇਹਾਂਤ ਹੋ ਗਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਬੁੱਧਵਾਰ ਸ਼ਾਮ 5 ਵਜੇ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਢੀਂਡਸਾ ਦੀ ਧੀ ਵਿਦੇਸ਼ ਵਿੱਚ ਹੈ। ਉਹ ਅੱਜ ਭਾਰਤ ਪਹੁੰਚੇਗੀ। ਅਜਿਹੀ ਸਥਿਤੀ ਵਿੱਚ, ਉਨ੍ਹਾਂ ਦਾ ਅੰਤਿਮ ਸੰਸਕਾਰ 30 ਮਈ ਨੂੰ ਕੀਤਾ ਜਾਵੇਗਾ।
2019 ਵਿੱਚ, ਕੇਂਦਰ ਸਰਕਾਰ ਨੇ ਢੀਂਡਸਾ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਕੀਤਾ ਸੀ, ਪਰ ਉਨ੍ਹਾਂ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਦਸੰਬਰ 2020 ਵਿੱਚ ਪੁਰਸਕਾਰ ਵਾਪਸ ਕਰ ਦਿੱਤਾ ਸੀ। ਉਹ 2000 ਤੋਂ 2004 ਤੱਕ ਕੇਂਦਰ ਵਿੱਚ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਮੰਤਰੀ ਰਹੇ ਹਨ। ਢੀਂਡਸਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਥੀ ਰਹੇ ਹਨ। ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਵੀ ਪੰਜਾਬ ਸਰਕਾਰ ਵਿੱਚ ਵਿੱਤ ਮੰਤਰੀ ਰਹਿ ਚੁੱਕੇ ਹਨ।
ਪੰਜਾਬ ਦੇ ਕਈ ਸਿਆਸੀ ਆਗੂਆਂ ਨੇ ਦੁੱਖ ਪ੍ਰਗਟਾਇਆ ਹੈ।
CM ਨੇ ਪ੍ਰਗਟਾਇਆ ਦੁੱਖ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ ਹੈ। ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ, ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਮਿਲੇ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਮਿਲੀ… ਬੇਸ਼ੱਕ ਸਾਡੇ ਰਾਜਨੀਤਕ ਮੱਤਭੇਦ ਰਹੇ ਹੋਣ ਪਰ ਇਨਸਾਨੀਅਤ ਦੇ ਨਾਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹਾਂ… ਪਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼…
— Bhagwant Mann (@BhagwantMann) May 28, 2025
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ਤੇ ਪੋਸਟ ਕਰਦਿਆਂ ਲਿਖਿਆ ਹੈ ਕਿ, “ਸਰਦਾਰ ਸੁਖਦੇਵ ਸਿੰਘ ਜੀ ਢੀਂਡਸਾ ਸਾਹਬ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ ।
ਸਰਦਾਰ ਸੁਖਦੇਵ ਸਿੰਘ ਜੀ ਢੀਂਡਸਾ ਸਾਬ੍ਹ ਦੇ ਅਕਾਲ ਚਲਾਣਾ ਕਰ ਜਾਣ ‘ਤੇ ਦਿਲ ਨੂੰ ਗਹਿਰਾ ਦੁੱਖ ਹੋਇਆ। ਢੀਂਡਸਾ ਸਾਬ੍ਹ ਨੇ ਇੱਕ ਲੰਬਾ ਅਰਸਾ ਸ਼੍ਰੋਮਣੀ ਅਕਾਲੀ ਦਲ ਵਿਚ ਰਹਿ ਕੇ ਪੰਜਾਬ ਅਤੇ ਕੌਮ ਦੀ ਸੇਵਾ ਕੀਤੀ ਜਿਸ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ । ਮੈਂ ਨਿੱਜੀ ਤੌਰ ਉੱਤੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਹਨਾਂ ਨੂੰ ਸਤਿਕਾਰ ਅਤੇ ਸ਼ਰਧਾ ਦੇ… pic.twitter.com/GmEJArFcbP
— Sukhbir Singh Badal (@officeofssbadal) May 28, 2025
ਰਾਜਾ ਵੜਿੰਗ ਨੇ ਪ੍ਰਗਟਾਇਆ ਦੁੱਖ
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੁਖਦੇਵ ਸਿੰਘ ਢੀਂਡਸਾ ਦੀ ਮੌਤ ਉੱਤੇ ਦੁੱਖ ਪ੍ਰਗਟ ਕੀਤਾ ਹੈ ਉਨ੍ਹਾਂ ਨੇ ਲਿਖਿਆ ਹੈ ਕਿ ਸੁਖਦੇਵ ਸਿੰਘ ਢੀਂਡਸਾ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਬੇਹੱਦ ਦੁੱਖਦਾਈ ਹੈ। ਅਸੀਂ ਛੇ ਦਹਾਕਿਆਂ ਤੋਂ ਵੱਧ ਸਮੇਂ ਤੱਕ ਪੰਜਾਬ ਦੀ ਸੇਵਾ ਕਰਨ ਵਾਲੇ ਇੱਕ ਮਹਾਨ ਆਗੂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਵਜੋਂ ਸੇਵਾ ਕਰਨ ਤੋਂ ਇਲਾਵਾ ਰਾਜ ਅਤੇ ਰਾਸ਼ਟਰੀ ਰਾਜਨੀਤੀ ਵਿੱਚ ਬਹੁਤ ਜ਼ਿਆਦਾ ਅਤੇ ਸਕਾਰਾਤਮਕ ਯੋਗਦਾਨ ਪਾਇਆ। ਉਹ ਸ਼ਾਇਦ ਰਾਜ ਦੇ ਆਖਰੀ ਮਹਾਨ ਪ੍ਰਤੀਕਾਂ ਵਿੱਚੋਂ ਇੱਕ ਸਨ ਜੋ ਪੰਜਾਬ ਦੇ ਘਟਨਾਪੂਰਨ ਇਤਿਹਾਸ ਦੇ ਗਵਾਹ ਸਨ। ਉਨ੍ਹਾਂ ਦੇ ਜਾਣ ਨਾਲ ਪਏ ਘਾਟੇ ਨੂੰ ਭਰਨਾ ਪੰਜਾਬ ਲਈ ਬੇਹੱਦ ਮੁਸ਼ਕਲ ਹੋਵੇਗਾ।ਪਰਮਾਤਮਾ ਉਹਨਾਂ ਨੂੰ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
My profound and heartfelt condolences over the sad demise of Sardar Sukhdev Singh Dhindsa Sahab. We have lost a great son of the soil who served Punjab for over six decades.
He served as the Union Minister besides contributing immensely and positively to the state and national… pic.twitter.com/otLvpwoLcf— Amarinder Singh Raja Warring (@RajaBrar_INC) May 28, 2025
ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪ੍ਰਗਟਾਇਆ ਦੁੱਖ
ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਰਾਜਨੀਤਿਕ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਉਨ੍ਹਾਂ ਦੀ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ।
ਪੰਜਾਬ ਬੀਜੇਪੀ ਦੀ ਲੀਡਰਸ਼ਿਪ ਨੇ ਪ੍ਰਗਟਾਇਆ ਦੁੱਖ
ਪੰਜਾਬ ਦੀ ਰਾਜਨੀਤੀ ਵਿੱਚ ਲੰਬਾ ਸਮਾਂ ਸਰਗਰਮ ਰਹੇ ਸਾਬਕਾ ਸਾਂਸਦ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਚਾਨਕ ਹੋਏ ਦੇਹਾਂਤ ਤੇ ਭਾਰਤੀ ਜਨਤਾ ਪਾਰਟੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ। ਪਰਮਾਤਮਾ ਅੱਗੇ ਅਰਦਾਸ ਕਰਦੀ ਹੈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਦੇ ਹੋਏ, ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਹਿੰਮਤ ਬਖਸ਼ਿਸ਼ ਕਰਨ। ਢੀਂਡਸਾ ਪੰਜਾਬ ਦੀ ਰਾਜਨੀਤੀ ਦੀ ਇੱਕ ਮਜ਼ਬੂਤ ਆਵਾਜ਼ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਕੀਤਾ ਸਾਂਝਾ
ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇੱਕ ਮਾਣਯੋਗ ਨੇਤਾ ਜਿਨ੍ਹਾਂ ਨੇ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਪੰਜਾਬ ਦੀ ਸੇਵਾ ਕੀਤੀ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਮੇਰੀ ਦਿਲੀ ਹਮਦਰਦੀ। ਵਾਹਿਗੁਰੂ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।
ਸੁਖਦੇਵ ਢੀਂਡਸਾ ਦੇ ਦੇਹਾਂਤ ‘ਤੇ ਤਰੁਣ ਚੁੱਗ ਨੇ ਕੀਤਾ ਅਫ਼ਸੋਸ
ਪਦਮ ਸ਼੍ਰੀ ਸੁਖਦੇਵ ਸਿੰਘ ਢੀਂਡਸਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਉਹ ਇਕ ਦੂਰਦਰਸ਼ੀ ਨੇਤਾ, ਅਨੁਭਵੀ ਸਾਂਸਦ ਮੈਂਬਰ ਅਤੇ ਲੋਕਸੇਵਾ ਲਈ ਸਮਰਪਿਤ ਜੀਵਨ ਜੀਉਣ ਵਾਲੇ ਵਿਅਕਤੀ ਸਨ। ਪੰਜਾਬ ਦੀ ਰਾਜਨੀਤੀ ਅਤੇ ਦੇਸ਼ ਦੀ ਸੇਵਾ ਲਈ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਵਾਹਿਗੁਰੂ ਜੀ ਉਨ੍ਹਾਂ ਦੀ ਪਵਿੱਤਰ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਵੇ ਅਤੇ ਪਰਿਵਾਰ ਨੂੰ ਇਹ ਦੁਖ ਸਹਿਣ ਦੀ ਤਾਕਤ ਬਖ਼ਸ਼ੇ।